11.2 C
Toronto
Saturday, September 26, 2026
spot_img
Homeਪੰਜਾਬਕਾਂਗਰਸ ਨੇ ਗੁਰਦਾਸਪੁਰ ਤੋਂ ਸੁਨੀਲ ਜਾਖੜ ਨੂੰ ਬਣਾਇਆ ਉਮੀਦਵਾਰ

ਕਾਂਗਰਸ ਨੇ ਗੁਰਦਾਸਪੁਰ ਤੋਂ ਸੁਨੀਲ ਜਾਖੜ ਨੂੰ ਬਣਾਇਆ ਉਮੀਦਵਾਰ

ਕਾਂਗਰਸ ਨੇ ਗੁਰਦਾਸਪੁਰ ਤੋਂ ਸੁਨੀਲ ਜਾਖੜ ਨੂੰ ਬਣਾਇਆ ਉਮੀਦਵਾਰ22 ਸਤੰਬਰ ਨੂੰ ਕਰਨਗੇ ਨਾਮਜ਼ਦਗੀ ਪੱਤਰ ਦਾਖਲ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ ਅਤੇ ਉਹ 22 ਸਤੰਬਰ ਨੂੰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਾਖੜ ਨੇ ਇਸ ਲਈ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜਾਖੜ ਦੇ ਨਾਮ ਨੂੰ ਸਹਿਮਤੀ ਦਿੱਤੀ ਹੋਈ ਸੀ। ਗੁਰਦਾਸਪੁਰ ਚੋਣ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਆਪਣੀ ਪਤਨੀ ਚਰਨਜੀਤ ਕੌਰ ਬਾਜਵਾ ਨੂੰ ਸੀਟ ਦਿਵਾਉਣ ਲਈ ਕਾਫੀ ਜ਼ੋਰ ਲਾ ਰਹੇ ਸਨ। ਚੇਤੇ ਰਹੇ ਕਿ ਆਮ ਆਦਮੀ ਪਾਰਟੀ ਵਲੋਂ ਪਹਿਲਾਂ ਹੀ ਗੁਰਦਾਸਪੁਰ ਸੀਟ ਤੋਂ ਸੇਵਾ ਮੁਕਤ ਮੇਜਰ ਜਨਰਲ ਸੁਰੇਸ਼ ਖਜੂਰੀਆ ਨੂੰ ਉਮੀਦਵਾਰ ਐਲਾਨਿਆ ਦਿੱਤਾ ਹੈ। ਭਾਜਪਾ-ਅਕਾਲੀ ਦਲ ਗਠਜੋੜ ਨੇ ਅਜੇ ਤੱਕ ਉਮੀਦਵਾਰ ਦਾ ਐਲਾਨ ਕਰਨਾ ਹੈ।

 

RELATED ARTICLES
POPULAR POSTS