Breaking News
Home / ਪੰਜਾਬ / ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ‘ਚ ਕਿਸਾਨਾਂ ਲਈ ਲਿਆ ਵੱਡਾ ਫੈਸਲਾ

ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ‘ਚ ਕਿਸਾਨਾਂ ਲਈ ਲਿਆ ਵੱਡਾ ਫੈਸਲਾ

ਲੰਘੀ 31 ਮਾਰਚ ਤੋਂ ਕਰਜ਼ੇ ਹੋਣਗੇ ਮਾਫ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਕਿਸਾਨ ਕਰਜ਼ ਮਾਫੀ ਸਬੰਧੀ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨੋਟੀਫਿਕੇਸ਼ਨ ਚੋਣ ਕਮਿਸ਼ਨ ਦੀ ਆਗਿਆ ਲੈਣ ਤੋਂ ਬਾਅਦ ਜਾਰੀ ਕੀਤਾ ਜਾਵੇਗਾ। ਇਹ ਨੋਟੀਫਿਕੇਸ਼ਨ 31 ਮਾਰਚ, 2017 ਤੋਂ ਲਾਗੂ ਹੋਵੇਗਾ ਤੇ ਕਿਸਾਨਾਂ ਦੇ ਕਰਜ਼ ਦਾ ਉਦੋਂ ਤੋਂ ਲੈ ਕੇ ਹੁਣ ਤੱਕ ਦਾ ਸਾਰਾ ਵਿਆਜ ਵੀ ਸਰਕਾਰ ਦੇਵੇਗੀ। ਮੰਤਰੀ ਮੰਡਲ ਨੇ ਭਾਰਤੀ ਹਵਾਈ ਫੌਜ ਦੇ ਮਾਰਸ਼ਲ ਅਰਜਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਦੀ ਸ਼ਾਂਤੀ ਤੇ ਸੁਰੱਖਿਆ ਲਈ ਉਨ੍ਹਾਂ ਦੇ ਵੱਡਮੁਲੇ ਯੋਗਦਾਨ ਨੂੰ ਵੀ ਯਾਦ ਕੀਤਾ।
ਅੱਜ ਦੀ ਕੈਬਨਿਟ ਮੀਟਿੰਗ ਛੇਤੀ ਹੀ ਸਮਾਪਤ ਹੋ ਗਈ ਕਿਉਂਕਿ ਚੋਣ ਜ਼ਾਬਤਾ ਲਾਗੂ ਹੋਣ ਕਰਕੇ ਮਤੇ ਘੱਟ ਸਨ। ਇਸ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਇਸ ਕੈਬਨਿਟ ਦੇ ਸਾਰੇ ਫੈਸਲੇ ਗੁਰਦਾਸਪੁਰ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ‘ਤੇ ਲਾਗੂ ਹੋਣਗੇ। ਕੈਬਨਿਟ ਨੇ ਅੱਜ ਬੁਢਾਪਾ ਪੈਨਸ਼ਨ ਨੂੰ 250 ਤੋਂ ਵਧਾ ਕੇ 750 ਰੁਪਏ ਕਰਨ ਦੀ ਮਨਜ਼ੂਰੀ ਵੀ ਦੇ ਦਿੱਤੀ ਹੈ। ਪੰਜਾਬ ਮੰਤਰੀ ਮੰਡਲ ਨੇ ਪੰਜਾਬ ਆਬਕਾਰੀ ਐਕਟ ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਮਿਊਂਸਪਲ ਹੱਦ ਵਿੱਚ ਪੈਂਦੇ ਲਾਇਸੰਸਸ਼ੁਦਾ ਠੇਕਿਆਂ ਤੋਂ ਸ਼ਰਾਬ ਵੇਚਣ ਦੀ ਇਜਾਜ਼ਤ ਹੋਵੇਗੀ। ਇਨ੍ਹਾਂ ਠੇਕਿਆਂ ‘ਤੇ ਕੌਮੀ ਸੂਬਾਈ ਮਾਰਗਾਂ ਦੇ 500 ਮੀਟਰ ਦੀ ਦੂਰੀ ਵਾਲੀ ਸ਼ਰਤ ਲਾਗੂ ਨਹੀਂ ਹੋਵੇਗੀ।

Check Also

ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਨਾ ਕਰਵਾਉਣ ’ਤੇ ਵਿਰੋਧੀ ਧਿਰਾਂ ਇਕਜੁੱਟ

ਕੇਂਦਰ ਸਰਕਾਰ ਖਿਲਾਫ ਕੱਢੀ ਭੜਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੈਨੇਟ ਚੋਣਾਂ ਨਾ ਕਰਵਾਉਣ …