27.3 C
Toronto
Friday, July 10, 2026
spot_img
Homeਪੰਜਾਬਭਗਵੰਤ ਮਾਨ ਨੇ ਕਬੂਲੀ ਜਾਖੜ ਦੀ ਖੁੱਲ੍ਹੀ ਬਹਿਸ ਦੀ ਚੁਣੌਤੀ

ਭਗਵੰਤ ਮਾਨ ਨੇ ਕਬੂਲੀ ਜਾਖੜ ਦੀ ਖੁੱਲ੍ਹੀ ਬਹਿਸ ਦੀ ਚੁਣੌਤੀ

ਕਿਹਾ, ਸੁਨੀਲ ਜਾਖੜ ਨਾਲ ਖੁੱਲ੍ਹੇ ਮੰਚ ਬਹਿਸ ਲਈ ਹਾਂ ਤਿਆਰ
ਚੰਡੀਗੜ੍ਹ/ਬਿਊਰੋ ਨਿਊਜ਼
ਗੁਰਦਾਸਪੁਰ ਲੋਕ ਸਭਾ ਚੋਣ ਲਈ ਉਮੀਦਵਾਰਾਂ ਦਾ ਐਲਾਨ ਹੁੰਦੇ ਹੀ ਸਿਆਸੀ ਨੇਤਾਵਾਂ ਨੇ ਆਪਣੇ ਤਰਕਸ਼ ਦੇ ਤੀਰ ਕੱਢ ਲਏ ਹਨ। ਕਾਂਗਰਸ ਉਮੀਦਵਾਰ ਸੁਨੀਲ ਜਾਖੜ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਕਾਂਗਰਸ ਸਰਕਾਰ ਦੀ 6 ਮਹੀਨਿਆਂ ਦੀ ਕਾਰਗੁਜਾਰੀ ਬਾਰੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ । ਜਾਖੜ ਦੀ ਇਸ ਚੁਣੌਤੀ ਨੂੰ ਸਵੀਕਾਰਦੇ ਹੋਏ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਜਾਖੜ ਨਾਲ ਖੁੱਲ੍ਹੇ ਮੰਚ ‘ਤੇ ਬਹਿਸ ਲਈ ਤਿਆਰ ਹਨ ਅਤੇ ਜਗ੍ਹਾ ਵੀ ਜਾਖੜ ਖੁਦ ਹੀ ਨਿਰਧਾਰਿਤ ਕਰ ਲੈਣ।ઠਭਗਵੰਤ ਮਾਨ ਨੇ ਕਿਹਾ ਕਿ ਇਹ ਇੱਕ ਚੰਗੀ ਪਿਰਤ ਹੈ ਤੇ ਸਾਰੇ ਪਾਰਟੀ ਪ੍ਰਧਾਨਾਂ ਨੂੰ ਚੋਣਾਂ ਦੌਰਾਨ ਜਨਤਾ ਦੀ ਕਚਹਿਰੀ ਵਿੱਚ ਬੈਠ ਕੇ ਖੁੱਲ੍ਹੀ ਬਹਿਸ ਕਰਨੀ ਚਾਹੀਦੀ ਹੈ ।

RELATED ARTICLES
POPULAR POSTS