Breaking News
Home / ਭਾਰਤ / ਸੋਨੀਆ ਗਾਂਧੀ ਨੇ ਲਿਖੀ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ

ਸੋਨੀਆ ਗਾਂਧੀ ਨੇ ਲਿਖੀ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ

ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਦੀ ਗੱਲ ਕਰਾਈ ਯਾਦ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਯਾਦ ਕਰਵਾਇਆ ਕਿ ਰਾਜ ਸਭਾ ਨੇ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਦਾ ਬਿੱਲ 9 ਮਾਰਚ 2010 ਨੂੰ ਹੀ ਪਾਸ ਕਰ ਦਿੱਤਾ ਹੈ ਪਰ ਇਸ ਦੇ ਬਾਅਦ ਇਹ ਲੋਕ ਸਭਾ ਵਿਚ ਪੈਂਡਿੰਗ ਹੈ।ઠ ਉਨ੍ਹਾਂ ਮੋਦੀ ਨੂੰ ਅਪੀਲ ਕੀਤੀ ਲੋਕ ਸਭਾ ਵਿਚ ਤੁਹਾਡੀ ਪਾਰਟੀ ਨੂੰ ਬਹੁਮਤ ਪ੍ਰਾਪਤ ਹੈ ਅਤੇ ਤੁਸੀਂ ਇਸ ਦਾ ਫਾਇਦਾ ਚੁੱਕਦੇ ਹੋਏ ਬਿੱਲ ਨੂੰ ਜਲਦ ਪਾਸ ਕਰਵਾਓ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਕਾਂਗਰਸ ਇਸ ਬਿੱਲ ਨੂੰ ਪਾਸ ਕਰਵਾਉਣ ਲਈ ਪੂਰਾ ਸਹਿਯੋਗ ਕਰੇਗੀ।

 

Check Also

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ …