15.4 C
Toronto
Tuesday, September 29, 2026
spot_img
Homeਪੰਜਾਬਗੁਰਦਾਸਪੁਰ ਦੀ ਜ਼ਿਮਨੀ ਚੋਣ ਮੀਲ ਪੱਥਰ ਸਾਬਤ ਹੋਵੇਗੀ : ਜਾਖੜ

ਗੁਰਦਾਸਪੁਰ ਦੀ ਜ਼ਿਮਨੀ ਚੋਣ ਮੀਲ ਪੱਥਰ ਸਾਬਤ ਹੋਵੇਗੀ : ਜਾਖੜ

ਗੁਰਦਾਸਪੁਰ ਦੀ ਜ਼ਿਮਨੀ ਚੋਣ ਮੀਲ ਪੱਥਰ ਸਾਬਤ ਹੋਵੇਗੀ : ਜਾਖੜਸੁਨੀਲ ਜਾਖੜ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
ਅੰਮ੍ਰਿਤਸਰ/ਬਿਊਰੋ ਨਿਊਜ਼
ਲੋਕ ਸਭਾ ਗੁਰਦਾਸਪੁਰ ਦੀ ਹੋ ਰਹੀ ਜ਼ਿਮਨੀ ਚੋਣ 2019 ਵਿਚ ਆ ਰਹੀਆਂ ਲੋਕ ਸਭਾ ਚੋਣਾਂ ਲਈ ਮੀਲ ਪੱਥਰ ਸਾਬਿਤ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਕਾਂਗਰਸ ਦੇ ਸੂਬਾਈ ਪ੍ਰਧਾਨ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੇ ਅੰਮ੍ਰਿਤਸਰ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਲੋਕ ਸਭਾ ਉਪ ਚੋਣ ਜਿੱਤ ਕੇ 2019 ਦੀਆਂ ਚੋਣਾਂ ਵਿਚ ਕਾਂਗਰਸ ਦੀ ਸ਼ਾਨਦਾਰ ਜਿੱਤ ਲਈ ਨੀਂਹ ਪੱਥਰ ਰੱਖਾਂਗੇ। ਜਾਖੜ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਵਿਧਾਇਕ ਓਮ ਪ੍ਰਕਾਸ਼ ਸੋਨੀ ਸਮੇਤ ਹੋਰ ਕਾਂਗਰਸੀ ਵਿਧਾਇਕ ਤੇ ਆਗੂ ਵੀ ਹਾਜਰ ਸਨ।

RELATED ARTICLES
POPULAR POSTS