14.1 C
Toronto
Monday, September 28, 2026
spot_img
Homeਪੰਜਾਬਜਗਮੀਤ ਬਰਾੜ ਨੇ ਫਿਰ ਅਲਾਪੀ ਬਾਗੀ ਸੁਰ

ਜਗਮੀਤ ਬਰਾੜ ਨੇ ਫਿਰ ਅਲਾਪੀ ਬਾਗੀ ਸੁਰ

ਜਗਮੀਤ ਬਰਾੜ ਨੇ ਫਿਰ ਅਲਾਪੀ ਬਾਗੀ ਸੁਰਆਮ ਆਦਮੀ ਪਾਰਟੀ ਨੂੰ ਦੱਸਿਆ ਨੰਬਰ ਵਨ
ਚੰਡੀਗੜ੍ਹ/ਬਿਊਰੋ ਨਿਊਜ਼
“ਪੰਜਾਬ ਦੇ ਮੌਜੂਦਾ ਮਾਹੌਲ ਮੁਤਾਬਕ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਤੀਜੇ ਨੰਬਰ ‘ਤੇ ਰਹੇਗੀ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਨੇ ਆਪਣੀ ਹੀ ਪਾਰਟੀ ‘ਤੇ ਹਮਲਾ ਕਰਦਿਆਂ ਇਹ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲੇ ਨੰਬਰ ‘ਤੇ ਆਮ ਆਦਮੀ ਪਾਰਟੀ ਰਹੇਗੀ ਤੇ ਤੀਜੇ ਨੰਬਰ ‘ਤੇ ਕਾਂਗਰਸ ਰਹੇਗੀ। ਜਦੋਂ ਬਰਾੜ ਨੂੰ ਪੁੱਛਿਆ ਗਿਆ ਕਿ ਕੀ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਗੇ ਤਾਂ ਉਨ੍ਹਾਂ ਇਸ ਦਾ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਜ਼ਮੀਨੀ ਪੱਧਰ ‘ਤੇ ਕਾਂਗਰਸ ਕੰਮ ਹੀ ਨਹੀਂ ਕਰ ਰਹੀ ਹੈ। ਇਸ ਦੇ ਮੁਕਾਬਲੇ ਆਮ ਆਦਮੀ ਪਾਰਟੀ ਨੇ ਆਪਣੀਆਂ ਜੜ੍ਹਾਂ ਜਮਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਵਾਰ ਕਾਂਗਰਸ ਨੂੰ ਵੱਡਾ ਨੁਕਸਾਨ ਹੋਣ ਜਾ ਰਿਹਾ ਹੈ। ਬਰਾੜ ਨੇ ਕਿਹਾ ਕਿ ਕਾਂਗਰਸ ਵਿਰੋਧੀ ਧਿਰ ਵਜੋਂ ਪੰਜਾਬ ਦੇ ਮਸਲਿਆਂ ਨੂੰ ਉਠਾਉਣ ਵਿਚ ਅਸਫਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਇਹ ਹਾਲ ਪਾਰਟੀ ਦੀ ਲੀਡਰਸ਼ਿਪ ਨੇ ਕੀਤਾ ਹੈ ਤੇ ਕਾਂਗਰਸ ਵਿਚ ਕਿਸੇ ਸਿਆਣੇ ਲੀਡਰ ਦੀ ਕੋਈ ਵੁੱਕਤ ਨਹੀਂ ਹੈ।

RELATED ARTICLES
POPULAR POSTS