18.6 C
Toronto
Sunday, September 6, 2026
spot_img
Homeਪੰਜਾਬਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰੇਸ਼ ਖਜ਼ੂਰੀਆ ਨੇ ਭਰਿਆ ਨਾਮਜ਼ਦਗੀ ਪੱਤਰ

ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰੇਸ਼ ਖਜ਼ੂਰੀਆ ਨੇ ਭਰਿਆ ਨਾਮਜ਼ਦਗੀ ਪੱਤਰ

ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰੇਸ਼ ਖਜ਼ੂਰੀਆ ਨੇ ਭਰਿਆ ਨਾਮਜ਼ਦਗੀ ਪੱਤਰਭਗਵੰਤ ਮਾਨ, ਸੁਖਪਾਲ ਖਹਿਰਾ ਅਤੇ ਸਿਮਰਜੀਤ ਬੈਂਸ ਰਹੇ ਹਾਜ਼ਰ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ । ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਦਾਸਪੁਰ ਵਿਖੇ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕੀਤਾ।ઠਇਸ ਮੌਕੇ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਸਿਮਰਜੀਤ ਸਿੰਘ ਬੈਂਸ ਤੋਂ ਇਲਾਵਾ ਜ਼ਿਲ੍ਹੇ ਦੀ ਲੀਡਰਸ਼ਿਪ ਮੌਜੂਦ ਸੀ।
ਦੂਜੇ ਪਾਸੇ ਸੁਰੇਸ਼ ਖਜੁਰੀਆ ਦੇ ਸੁਰੱਖਿਆ ਗਾਰਡ ਕਮਾਂਡੋ ਲਖਵੀਰ ਵਲੋਂ ਲੰਘੇ ਕੱਲ੍ਹ ਆਪਣੀ ਰਿਵਾਲਵਰ ਨਾਲ ਲਗਭਗ 25 ਤੋਂ ਵੱਧ ਫਾਇਰ ਕੀਤੇ ਗਏ। ਜਿਸ ਨਾਲ ਕਈ ਕਾਰਾਂ ਦੇ ਸ਼ੀਸ਼ੇ ਵੀ ਟੁੱਟ ਗਏ। ਪੁਲਿਸ ਨੇ ਲਖਵੀਰ ਨੂੰ ਗ੍ਰਿਫਤਾਰ ਕਰ ਲਿਆ ਹੈ।

 

RELATED ARTICLES
POPULAR POSTS