ਭਾਰਤ ‘ਚ ਮੌਜੂਦ ਰੋਹਿੰਗੀਆ ਮੁਸਲਮਾਨਾਂ ਨੂੰ ਛੱਡਣਾ ਪਵੇਗਾ ਦੇਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰੋਹਿੰਗੀਆ ਮਾਮਲੇ ਵਿਚ ਵੱਡਾ ਬਿਆਨ ਦਿੱਤਾ ਹੈ। ਰਾਜਨਾਥ ਸਿੰਘ ਨੇ ਕਿਹਾ ਕਿ ਰੋਹਿੰਗੀਆ ਸ਼ਰਨਾਰਥੀ ਨਹੀਂ ਹਨ ਅਤੇ ਨਾ ਹੀ ਉਨ੍ਹਾਂ ਨੇ ਸ਼ਰਨ ਲਈ ਹੈ। ਉਹ ਗੈਰ-ਪਰਵਾਸੀ ਹਨ। ਉਨ੍ਹਾਂ ਕਿਹਾ ਕਿ ਜਦੋਂ ਮਿਆਂਮਾਰ ਰੋਹਿੰਗੀਆ ਭਾਈਚਾਰੇ ਦੇ ਲੋਕਾਂ ਨੂੰ ਵਾਪਸ ਲੈਣ ਦੇ ਲਈ ਤਿਆਰ ਹੈ ਤਾਂ ਕੁਝ ਲੋਕ ਉਨ੍ਹਾਂ ਦੇ ਨਿਵਾਸ ‘ਤੇ ਇਤਰਾਜ਼ ਕਿਉਂ ਜਤਾ ਰਹੇ ਹਨ। ਰੋਹਿੰਗੀਆ ਮੁਸਲਮਾਨਾਂ ਨੂੰ ਬਾਹਰ ਕੱਢਣ ਵਿਚ ਕੋਈ ਨਹੀਂ ਰੋਕ ਸਕਦਾ। ਰਾਜਨਾਥ ਨੇ ਕਿਹਾ ਕਿ ਕੇਂਦਰ ਸਰਕਾਰ ਗੈਰ ਸ਼ਰਨਾਰਥੀਆਂ ਦੇ ਖਿਲਾਫ ਸਖਤ ਕਾਰਵਾਈ ਕਰੇਗੀ।