ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੂੰ ਨਹੀਂ ਮਿਲੀ ਟਿਕਟ
ਗੁਰਦਾਸਪੁਰ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਨੇ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਸਵਰਨ ਸਲਾਰੀਆ ਨੂੰ ਆਪਣੇ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰ ਦਿੱਤਾ ਹੈ। ਇਸ ਤੋਂ ਪਹਿਲਾਂ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਆਪੋ-ਆਪਣੇ ਉਮੀਦਵਾਰ ਐਲਾਨ ਦਿੱਤੇ ਹੋਏ ਹਨ। ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਹੀ ਸੰਸਦ ਮੈਂਬਰ ਵਿਨੋਦ ਖੰਨਾ ਦਾ ਦਿਹਾਂਤ ਹੋ ਜਾਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਇਸ ਸੀਟ ਤੋਂ ਪਹਿਲਾਂ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨੂੰ ਭਾਜਪਾ ਵੱਲੋਂ ਟਿਕਟ ਦਿੱਤੇ ਜਾਣ ਦਾ ਵਿਚਾਰ ਸੀ ਪਰ ਪਾਰਟੀ ਨੇ ਸਲਾਰੀਆ ‘ਤੇ ਭਰੋਸਾ ਪ੍ਰਗਟਾਇਆ ਹੈ।
ਦੂਜੇ ਪਾਸੇ ਕਾਂਗਰਸ ਨੇ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਨੇ ਸੁਰੇਸ਼ ਖਜੂਰੀਆ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਲਈ ਟਿਕਟਾਂ ਦਿੱਤੀਆਂ ਹਨ। ਅਕਾਲੀ ਦਲ (ਅੰਮ੍ਰਿਤਸਰ) ਵਲੋਂ ਕੁਲਵੰਤ ਸਿੰਘ ਮਝੈਲ ਨੂੰ ਗੁਰਦਾਸਪੁਰ ਤੋਂ ਚੋਣ ਪਿੜ ਵਿਚ ਲਿਆਂਦਾ ਹੈ। ਚੇਤੇ ਰਹੇ ਕਿ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ 11 ਅਕਤੂਬਰ ਨੂੰ ਹੋ ਰਹੀ ਹੈ।
Check Also
ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਬੀਬੀਐੱਮਬੀ ਹਰਿਆਣਾ ਨੂੰ ਪਾਣੀ ਛੱਡਣ ’ਚ ਨਾਕਾਮ
ਪਾਣੀ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਤੀਜੀ ਵਾਰ ਪਹੁੰਚੇ ਨੰਗਲ ਡੈਮ ਨੰਗਲ/ਬਿਊਰੋ ਨਿਊਜ਼ : …