4.7 C
Toronto
Tuesday, November 25, 2025
spot_img
Homeਭਾਰਤਬੈਲਜ਼ੀਅਮ ਧਮਾਕਿਆਂ ਦੀ ਭਾਰਤ 'ਚ ਗੂੰਜ

ਬੈਲਜ਼ੀਅਮ ਧਮਾਕਿਆਂ ਦੀ ਭਾਰਤ ‘ਚ ਗੂੰਜ

2ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੰਬ ਧਮਾਕਿਆਂ ਦੀ ਘਟਨਾ ਦੀ ਕੀਤੀ ਨਿਖੇਧੀ
ਨਵੀਂ ਦਿੱਲੀ/ਬਿਊਰੋ ਨਿਊਜ਼
ਬੈਲਜ਼ੀਅਮ ਦੀ ਰਾਜਧਾਨੀ ਬਰੱਸਲਜ਼ ਦੇ ਹਵਾਈ ਅੱਡੇ ਤੇ ਮੈਟਰੋ ਸਟੇਸ਼ਨ ‘ਤੇ ਹੋਏ ਬੰਬ ਧਮਾਕਿਆਂ ਤੋਂ ਬਾਅਦ ਭਾਰਤ ਵਿਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਦੇ ਹਵਾਈ ਅੱਡਿਆਂ ਦੀ ਚੌਕਸੀ ਵਧਾ ਦਿੱਤੀ ਗਈ ਹੈ। ਗ੍ਰਹਿ ਵਿਭਾਗ ਨੇ ਸਾਰੀਆਂ ਰਾਜ ਸਰਕਾਰਾਂ ਨੂੰ ਆਦੇਸ਼ ਦਿੱਤੇ ਹਨ ਕਿ ਹਵਾਈ ਅੱਡਿਆਂ ‘ਤੇ ਵੱਧ ਤੋਂ ਵੱਧ ਸੁਰੱਖਿਆ ਵਧਾਈ ਜਾਵੇ ਤਾਂ ਕਿ ਕਿਸੇ ਵੀ ਮੰਦਭਾਗੀ ਘਟਨਾ ਨੂੰ ਰੋਕਿਆ ਜਾ ਸਕੇ। ਮੰਤਰਾਲੇ ਨੇ ਸਾਰੇ ਖ਼ੁਫੀਆ ਵਿਭਾਗਾਂ ਨੂੰ ਆਦੇਸ਼ ਦਿੱਤੇ ਹਨ ਕਿ ਹਰ ਸੰਵੇਦਨਸ਼ੀਲ ਜਾਣਕਾਰੀ ਤੁਰੰਤ ਮੰਤਰਾਲੇ ਨਾਲ ਸਾਂਝੀ ਕੀਤੀ ਜਾਵੇ।
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਰਸਲਜ਼ ਵਿਚ ਹੋਏ ਬੰਬ ਧਮਾਕਿਆਂ ਦੀ ਨਿਖੇਧੀ ਕੀਤੀ ਹੈ ਤੇ ਹਮਲੇ ਵਿਚ ਮਾਰੇ ਗਏ ਵਿਅਕਤੀਆਂ ਪ੍ਰਤੀ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨੇ ਟਵੀਟ ਕਰਕੇ ਹਮਲੇ ਸਬੰਧੀ ਚਿੰਤਾ ਪ੍ਰਗਟ ਕੀਤੀ।

RELATED ARTICLES
POPULAR POSTS