28.1 C
Toronto
Sunday, October 5, 2025
spot_img
Homeਭਾਰਤਅਰਵਿੰਦ ਕੇਜਰੀਵਾਲ ਫਸੇ ਕਸੂਤੇ

ਅਰਵਿੰਦ ਕੇਜਰੀਵਾਲ ਫਸੇ ਕਸੂਤੇ

ddਚੋਣ ਕਮਿਸ਼ਨ ਨੂੰ ਗਲਤ ਸੂਚਨਾ ਦਿੱਤੇ ਜਾਣ ਦੇ ਮਾਮਲੇ ‘ਚ ਸੰਮਨ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੀ ਇਕ ਅਦਾਲਤ ਨੇ ਸਾਲ 2013 ਵਿਚ ਦਿੱਲੀ ਵਿਧਾਨ ਸਭਾ ਚੋਣਾਂ ਸਮੇਂ ਦਾਖਲ ਕੀਤੇ ਗਏ ਹਲਫਨਾਮੇ ਵਿਚ ਚੋਣ ਕਮਿਸ਼ਨ ਨੂੰ ਗਲਤ ਸੂਚਨਾ ਦੇਣ ਦੇ ਮਾਮਲੇ ਵਿਚ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਉਨ੍ਹਾਂ ਨੂੰ 30 ਜੁਲਾਈ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਕਿਹਾ ਕਿ ਕੇਜਰੀਵਾਲ ‘ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿਚ ਰਹਿੰਦੇ ਹੋਏ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਖੜ੍ਹੇ ਹੋਣ ਲਈ ਹਲਫਨਾਮੇ ਵਿਚ ਖੁਦ ਨੂੰ ਦਿੱਲੀ ਦਾ ਵਾਸੀ ਦੱਸਿਆ ਸੀ। ਅਦਾਲਤ ਨੇ ਕਿਹਾ ਕਿ ਕੇਜਰੀਵਾਲ ਨੇ ਜਾਣ-ਬੁੱਝ ਕੇ ਬਿਓਰਾ ਲੁਕੋਇਆ ਹੈ।
ਜ਼ਿਕਰਯੋਗ ਹੈ ਕਿ ਕੇਜਰੀਵਾਲ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਦਿੱਲੀ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਹਲਫਨਾਮੇ ਵਿਚ ਗਲਤ ਪਤਾ ਦਿੱਤਾ, ਜਦੋਂ ਕਿ ਉਹ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿਚ ਰਹਿੰਦੇ ਸਨ। ਇਹ ਦੋਸ਼ ਕੇਜਰੀਵਾਲ ਦੇ ਦਿੱਲੀ ਦਾ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਦਾ ਹੈ।

RELATED ARTICLES
POPULAR POSTS