ਜਲੰਧਰ : ਜਲੰਧਰ ਦੇ ਦੋ ਗੁਰਦੁਆਰਿਆਂ ਵਿੱਚ ਖ਼ਾਲਸਾ ਏਡ ਨੇ ਸੰਗਤ ਨੂੰ ਰੋਹਿੰਗਿਆ ਸ਼ਰਨਾਰਥੀਆਂ ਦੀ ਮਦਦ ਵਾਸਤੇ ਅਪੀਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਸੰਗਤਾਂ ਨੇ ਇਸ ਬਾਬਤ ਦਾਨ ਦੇਣਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਰੋਹਿੰਗਿਆ ਸ਼ਰਨਾਰਥੀਆਂ ਲਈ ਲੰਗਰ ਦਾ ਪ੍ਰਬੰਧ ਕੀਤਾ ਜਾ ਸਕੇ। ਗੁਰਦੁਆਰਾ ਬਾਬਾ ਨਿਹਾਲ ਸਿੰਘ ਤੱਲ੍ਹਣ ਅਤੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ਼ ਬਹਾਦਰ ਵਿਖੇ ਖ਼ਾਲਸਾ ਏਡ ਦੇ ਸੇਵਾਦਾਰਾਂ ਵੱਲੋਂ ਸੰਗਤ ਨੂੰ ਰੋਹਿੰਗਿਆ ਸ਼ਰਨਾਰਥੀਆਂ ਦੀ ਮਦਦ ਵਾਸਤੇ ਪਹਿਲਕਦਮੀ ਕਰਨ ਦੀ ਅਪੀਲ ઠਕੀਤੀ ਗਈ। ਜ਼ਿਲ੍ਹਾ ਪ੍ਰਧਾਨ ਤੇਜਿੰਦਰਪਾਲ ਸਿੰਘ ਪ੍ਰਿੰਸ ਨੇ ਦੱਸਿਆ ਕਿ ਗੁਰਦੁਆਰਿਆਂ ਵਿੱਚ ਜਾ ਕੇ ਸੰਗਤ ਨੂੰ ਪੈਸਿਆਂ ਅਤੇ ਚੀਜ਼ਾਂ ਦਾਨ ਕਰਨ ਲਈ ਅਪੀਲ ਕੀਤੀ ਜਾਂਦੀ ਹੈ, ਜਿਹੜੀਆਂ ਸ਼ਰਨਾਰਥੀਆਂ ਲਈ ਲੋੜੀਂਦੀਆਂ ਹਨ। ਖ਼ਾਲਸਾ ਏਡ ਦੇ ਕਾਰਕੁਨਾਂ ਵਿਚ ਬੀਬੀਆਂ ਵੀ ਸ਼ਾਮਲ ਹਨ ਅਤੇ ਉਹ ਵੀ ਸੰਗਤ ਨੂੰ ਮਦਦ ਵਾਸਤੇ ਅਪੀਲ ਕਰ ਰਹੀਆਂ ਹਨ। ਪਿਛਲੇ ਦਿਨੀਂ ਗੁਰਦੁਆਰਾ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਜਥੇਬੰਦੀ ਦੇ ਸੇਵਾਦਾਰਾਂ ਨੇ ਇਕ ਵੱਡੀ ਫਲੈਕਸ ਫੜੀ ਹੋਈ ਸੀ, ਜਿਸ ਉਪਰ ਮਿਆਂਮਾਰ ਤੋਂ ਉੱਜੜ ਕੇ ਆਏ ਰੋਹਿੰਗਿਆ ਦੀ ਤਰਸਯੋਗ ਹਾਲਤ ਦੀਆਂ ਤਸਵੀਰਾਂ ਛਾਪੀਆਂ ਹੋਈਆਂ ਸਨ ਤੇ ਨਾਲ ਹੀ ਮਦਦ ਵਾਸਤੇ ਅਪੀਲ ਕੀਤੀ ਗਈ ਸੀ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …