Breaking News
Home / ਪੰਜਾਬ / ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਡੈਮੋਕ੍ਰੇਟਿਕ ਪਾਰਟੀ ਨੂੰ ਦਿੱਤੀ ਮਾਨਤਾ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਡੈਮੋਕ੍ਰੇਟਿਕ ਪਾਰਟੀ ਨੂੰ ਦਿੱਤੀ ਮਾਨਤਾ

vjnਮੁਹਾਲੀ/ਬਿਊਰੋ ਨਿਊਜ਼
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਡੈਮੋਕ੍ਰੇਟਿਕ ਪਾਰਟੀ ਨੂੰ ਮਾਨਤਾ ਦੇ ਦਿੱਤੀ ਹੈ ਜੋ ਕਿ ਆਉਣ ਵਾਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੂਬੇ ਦੀਆਂ ਸਾਰੀਆਂ 117 ਸੀਟਾਂ ‘ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੁਲਾਰੇ ਇੰਦਰਬੀਰ ਸਿੰਘ ਨੇ ਦੱਸਿਆ ਕਿ ਇੱਕ ਮਹੀਨੇ ਦੇ ਅੰਦਰ-ਅੰਦਰ ਪਾਰਟੀ ਦੇ ਸਮੂਹ ਅਹੁਦੇਦਾਰਾਂ ਦੀ ਸੂਚੀ ਅਤੇ ਪਾਰਟੀ ਦਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਜਲਦ ਹੀ ਪਾਰਟੀ ਪ੍ਰਧਾਨ ਵੱਲੋਂ ਸੂਬੇ ਦੀਆਂ ਸਮੂਹ ਸੀਟਾਂ ਸਬੰਧੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ। ਇਸ ਲਈ ਪੰਜਾਬ ਡੈਮੋਕ੍ਰੇਟਿਕ ਪਾਰਟੀ ਸੂਬੇ ਦੇ ਸੂਝਵਾਨ, ਪੜ੍ਹੇ-ਲਿਖੇ ਤੇ ਇਮਾਨਦਾਰ ਵਿਅਕਤੀਆਂ ਨੂੰ ਪਾਰਟੀ ਵਿਚ ਸ਼ਾਮਿਲ ਕਰਕੇ ਇੱਕ ਮਜ਼ਬੂਤ ਧਿਰ ਵਜੋਂ ਚੋਣ ਮੈਦਾਨ ‘ਚ ਉਤਾਰੇਗੀ।

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …