ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪਾਕਿਸਤਾਨ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਸ਼ਟਰੀ ਦਿਵਸ ‘ਤੇ ਵਧਾਈ ਦਿੱਤੀ। ਇਸ ਤੋਂ ਪਹਿਲਾਂ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਕਿਹਾ ਕਿ ਭਾਰਤ ਗੁਆਂਢੀ ਦੇਸ਼ ਨਾਲ ਸ਼ਾਂਤੀਪੂਰਨ, ਮਿੱਤਰਤਾ ਤੇ ਸਹਿਯੋਗ ਭਰਿਆ ਰਿਸ਼ਤਾ ਰੱਖਣ ਲਈ ਵਚਨਬੱਧ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ, ‘ਪਾਕਿਸਤਾਨ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਸ਼ਟਰੀ ਦਿਵਸ ‘ਤੇ ਵਧਾਈ।’
ਦੂਜੇ ਪਾਸੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਕਿਹਾ ਕਿ ਅੱਤਵਾਦ ਜਿਹੀ ਬੁਰਾਈ ਨੂੰ ਹਰਾਇਆ ਜਾਵੇਗਾ ਅਤੇ ਸਾਡੀ ਸਰਜਮੀਂ ਤੋਂ ਇਸ ਨੂੰ ਪੂਰੀ ਤਰ੍ਹਾਂ ਮਿਟਾ ਦਿੱਤਾ ਜਾਵੇਗਾ।
Check Also
ਗੁਜਰਾਤ ਨੂੰ ਮਿਲ ਸਕਦੀ ਹੈ ਉਲੰਪਿਕ ਖੇਡਾਂ 2036 ਦੀ ਮੇਜਬਾਨੀ
ਨਰਿੰਦਰ ਮੋਦੀ ਸਟੇਡੀਅਮ ਦੇ ਆਸ-ਪਾਸ ਬਣਨਗੇ 6 ਸਪੋਰਟਸ ਕੰਪਲੈਕਸ ਅਹਿਮਦਾਬਾਦ/ਬਿਊਰੋ ਨਿਊਜ਼ : ਭਾਰਤ ਨੇ ਉਲੰਪਿਕ …