24.4 C
Toronto
Friday, September 4, 2026
spot_img
Homeਪੰਜਾਬਸੁਨੀਲ ਜਾਖੜ ਤੇ ਸਵਰਨ ਸਲਾਰੀਆ ਨੇ ਭਰੇ ਨਾਮਜ਼ਦਗੀ ਪੱਤਰ

ਸੁਨੀਲ ਜਾਖੜ ਤੇ ਸਵਰਨ ਸਲਾਰੀਆ ਨੇ ਭਰੇ ਨਾਮਜ਼ਦਗੀ ਪੱਤਰ

ਸੁਨੀਲ ਜਾਖੜ ਤੇ ਸਵਰਨ ਸਲਾਰੀਆ ਨੇ ਭਰੇ ਨਾਮਜ਼ਦਗੀ ਪੱਤਰ11 ਅਕਤੂਬਰ ਨੂੰ ਗੁਰਦਾਸਪੁਰ ‘ਚ ਪੈਣੀਆਂ ਹਨ ਵੋਟਾਂ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਲੋਕ ਸਭਾ ਹਲਕੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਅਤੇ ਭਾਰਤੀ ਜਨਤਾ ਪਾਰਟੀ-ਅਕਾਲੀ ਦਲ ਦੇ ਉਮੀਦਵਾਰ ਸਵਰਨ ਸਲਾਰੀਆ ਨੇ ਡੀਸੀ ਦਫ਼ਤਰ ਗੁਰਦਾਸਪੁਰ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਗੁਰਲਵਲੀਨ ਸਿੰਘ ਸਿੱਧੂ ਕੋਲ ਆਪਣੇ ਨਾਮਜ਼ਦਗੀ ਪੱਤਰ ਭਰੇ। ਇਸ ਮੌਕੇ ਸੁਨੀਲ ਜਾਖੜ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਮੰਤਰੀ ਸਥਾਨਕ ਸਰਕਾਰਾਂ ਨਵਜੋਤ ਸਿੱਧੂ, ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।
ਇਸੇ ਤਰ੍ਹਾਂ ਅਕਾਲੀ-ਭਾਜਪਾ ਦੇ ਉਮੀਦਵਾਰ ਸਵਰਨ ਸਲਾਰੀਆ ਨੇ ਸੁਖਬੀਰ ਸਿੰਘ ਬਾਦਲ ਤੇ ਵਿਜੇ ਸਾਂਪਲਾ ਸਮੇਤ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਹਨ। ਅਕਾਲੀ ਦਲ (ਅ) ਦੇ ਉਮੀਦਵਾਰ ਕੁਲਵੰਤ ਸਿੰਘ ਮਝੈਲ ਨੇ ਵੀ ਅੱਜ ਸਿਮਰਨਜੀਤ ਸਿੰਘ ਮਾਨ ਦੀ ਮੌਜੂਦਗੀ ਵਿਚ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਦਿੱਤੇ ਹਨ। ਚੇਤੇ ਰਹੇ ਕਿ 11 ਅਕਤੂਬਰ ਨੂੰ ਗੁਰਦਾਸਪੁਰ ਵਿਚ ਵੋਟਾਂ ਪੈਣੀਆਂ ਹਨ। ਆਮ ਆਦਮੀ ਪਾਰਟੀ ਦੇ ਸੁਰੇਸ਼ ਖਜੂਰੀਆ ਨੇ ਪਹਿਲਾਂ ਹੀ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤੇ ਹਨ। ਗੁਰਦਾਸਪੁਰ ਵਿਚ ਮੁੱਖ ਮੁਕਾਬਲਾ ਕਾਂਗਰਸ, ਅਕਾਲੀ-ਭਾਜਪਾ ਗਠਜੋੜ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੀ ਹੋਣਾ ਹੈ।

 

RELATED ARTICLES
POPULAR POSTS