ਮੇਰਾ ਕੋਈ ਰਿਸ਼ਤੇਦਾਰ ਨਹੀਂ, ਭ੍ਰਿਸ਼ਟਾਚਾਰ ਖਿਲਾਫ ਲੜਾਈ ਵਿਚ ਕੋਈ ਸਮਝੌਤਾ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੀ ਉਚ ਪੱਧਰੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ ਲੜਾਈ ਵਿਚ ਕੋਈ ਸਮਝੌਤਾ ਨਹੀਂ ਹੋਵੇਗਾ। ਜੋ ਵੀ ਫੜਿਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਮੇਰਾ ਕੋਈ ਰਿਸ਼ਤੇਦਾਰ ਨਹੀਂ ਹੈ। ਉਹਨਾਂ ਕਿਹਾ ਕਿ ਦੇਸ਼ ਦੀ ਜਨਤਾ ਨੇ ਭਾਜਪਾ ‘ਤੇ ਭਰੋਸਾ ਕੀਤਾ ਹੈ। ਵਿੱਤ ਮੰਤਰੀ ਅਰੁਣ ਜੇਤਲੀ ਨੇ ਇਸ ਸਬੰਧੀ ਜਾਣਕਾਰੀ ਪ੍ਰੈਸ ਕਾਨਫਰੰਸ ਵਿਚ ਦਿੱਤੀ ਹੈ। ਚੇਤੇ ਰਹੇ ਕਿ ਭਾਰਤੀ ਜਨਤਾ ਪਾਰਟੀ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਪਾਰਟੀ ਦਾ ਮਿਸ਼ਨ 360 ਸੀਟਾਂ ‘ਤੇ ਜਿੱਤ ਪ੍ਰਾਪਤ ਕਰਨਾ ਹੈ।