ਸਿਹਤਯਾਬੀ ਦੀ ਕੀਤੀ ਕਾਮਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰਸਿੱਧ ਢਾਡੀ ਲੋਕ ਗਾਇਕ ਈਦੂ ਸ਼ਰੀਫ ਦੇ ਘਰ ਜਾ ਕੇ ਉਨ੍ਹਾਂ ਨੂੰ ਆਪਣੇ ਕੋਲੋਂ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ ਕੀਤੀ। ਈਦੂ ਸ਼ਰੀਫ ਅਧਰੰਗ ਦੀ ਬਿਮਾਰੀ ਤੋਂ ਪੀੜਤ ਹਨ। ਚੰਡੀਗੜ੍ਹ ਦੇ ਮਨੀਮਾਜਰਾ ਸਥਿਤ ਈਦੂ ਸ਼ਰੀਫ ਦੇ ਘਰ ਇਹ ਵਿੱਤੀ ਸਹਾਇਤਾ ਭੇਟ ਕਰਨ ਮੌਕੇ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ. ਸੁਰਜੀਤ ਪਾਤਰ, ਸਕੱਤਰ ਜਨਰਲ ਲਖਵਿੰਦਰ ਸਿੰਘ ਜੌਹਲ ਤੇ ਡਾ. ਨਿਰਮਲ ਜੌੜਾ ਵੀ ਉਨ੍ਹਾਂ ਦੇ ਨਾਲ ਸਨ।
ਸਿੱਧੂ ਨੇ ਈਦੂ ਸ਼ਰੀਫ ਦੀ ਸਿਹਤਯਾਬੀ ਦੀ ਕਾਮਨਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਹ ਵਿੱਤੀ ਸਹਾਇਤਾ ਭਾਵੇਂ ਥੋੜ੍ਹੀ ਹੈ ਪਰ ਇਸ ਵਿੱਚ ਬਾਬਾ ਫਰੀਦ ਦੀਆਂ ਦੁਆਵਾਂ ਵੀ ਜੁੜੀਆਂ ਹਨ। ਚੇਤੇ ਰਹੇ ਕਿ ਸਿੱਧੂ ਨੂੰ ਫਰੀਦਕੋਟ ਵਿੱਚ ਬਾਬਾ ਫਰੀਦ ਮੇਲੇ ਦੌਰਾਨ ਇਮਾਨਦਾਰੀ ਐਵਾਰਡ ਨਾਲ ਸਨਮਾਨ ਵਿੱਚ ਇੱਕ ਲੱਖ ਰੁਪਏ ਦੀ ਇਨਾਮ ਰਾਸ਼ੀ ਮਿਲੀ ਸੀ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …