-14.1 C
Toronto
Tuesday, January 20, 2026
spot_img
Homeਪੰਜਾਬਆਮ ਆਦਮੀ ਪਾਰਟੀ ਨੇ ਗੁਰਦਾਸਪੁਰ 'ਚ ਚੋਣ ਮੁਹਿੰਮ ਆਰੰਭੀ

ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ‘ਚ ਚੋਣ ਮੁਹਿੰਮ ਆਰੰਭੀ

ਵਿਧਾਇਕਾਂ ਤੇ ਵਰਕਰਾਂ ਦੀ ਬਿਗ੍ਰੇਡ ਨੂੰ ਪਿੰਡ ਤੇ ਸ਼ਹਿਰਾਂ ‘ਚ ਭੇਜਿਆ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਰਣਨੀਤੀ ਤੈਅ ਕਰਦਿਆਂ ਪਾਰਟੀ ਦੇ ਪ੍ਰਮੁੱਖ ਆਗੂਆਂ, ਵਿਧਾਇਕਾਂ, ਅਹੁਦੇਦਾਰਾਂ ਤੇ ਵਰਕਰਾਂ ਦੀ ਬ੍ਰਿਗੇਡ ਪਿੰਡਾਂ ਤੇ ਸ਼ਹਿਰਾਂ ਵਿਚ ਭੇਜ ਦਿੱਤੀ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਪਾਰਟੀ ਦੇ ਵਿਧਾਇਕਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਗੁਰਦਾਸਪੁਰ ਵਿਚ ਹੋਈ ਹੈ। ਇਸ ਦੌਰਾਨ ‘ਚੋਣ ਟਿਪਸ’ ਦੇ ਕੇ ਸਮੁੱਚੀ ਪੰਜਾਬ ਲੀਡਰਸ਼ਿਪ ਨੂੰ ਸਥਾਨਕ ਟੀਮਾਂ ਦੇ ਸਹਿਯੋਗ ਨਾਲ ਸਾਰੇ 9 ਵਿਧਾਨ ਸਭਾ ਹਲਕਿਆਂ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਭੇਜ ਦਿੱਤਾ ਗਿਆ।
ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਇਸ ਲੋਕ ਸਭਾ ਚੋਣ ਦੀ ਤੁਲਨਾ ਪਿਛਲੀ ਵਿਧਾਨ ਸਭਾ ਚੋਣ ਨਾਲ ਨਹੀਂ ਕੀਤੀ ਜਾ ਸਕਦੀ, ਕਿਉਂਕਿ ਦੋਵੇਂ ਚੋਣਾਂ ਵਿਚ ਵੱਡਾ ਬੁਨਿਆਦੀ ਫ਼ਰਕ ਹੁੰਦਾ ਹੈ। ਚੇਤੇ ਰਹੇ ਆਮ ਆਦਮੀ ਪਾਰਟੀ ਵਲੋਂ ਮੇਜਰ ਜਨਰਲ ਸੁਰੇਸ਼ ਖਜੂਰੀਆ ਚੋਣ ਮੈਦਾਨ ਵਿਚ ਹਨ।

RELATED ARTICLES
POPULAR POSTS