Breaking News
Home / ਭਾਰਤ / ਸੀਬੀਆਈ ਅਦਾਲਤ ਦੇ ਫੈਸਲੇ ਨੂੰ ਰਾਮ ਰਹੀਮ ਦੀ ਹਾਈਕੋਰਟ ‘ਚ ਚੁਣੌਤੀ

ਸੀਬੀਆਈ ਅਦਾਲਤ ਦੇ ਫੈਸਲੇ ਨੂੰ ਰਾਮ ਰਹੀਮ ਦੀ ਹਾਈਕੋਰਟ ‘ਚ ਚੁਣੌਤੀ

ਸੀਬੀਆਈ ਅਦਾਲਤ ਨੇ ਰਾਮ ਰਹੀਮ ਨੂੰ ਸੁਣਾਈ ਹੈ 20 ਸਾਲ ਦੀ ਸਜ਼ਾ
ਸਿਰਸਾ/ਬਿਊਰੋ ਨਿਊਜ਼
ਬਲਾਤਕਾਰ ਦੇ ਮਾਮਲੇ ਵਿਚ ਰਾਮ ਰਹੀਮ ਰੋਹਤਕ ਦੀ ਸੋਨਾਰੀਆ ਜੇਲ੍ਹ ਵਿਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਦੀ ਸਜ਼ਾ ਨੂੰ ਲੈ ਕੇ ਉਸ ਦੇ ਵਕੀਲ ਵਿਸ਼ਾਲ ਨਿਰਵਾਣ ਨੇ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। ਡੇਰਾ ਮੁਖੀ ਦੇ ਵਕੀਲ ਨੇ 20 ਸਾਲ ਦੀ ਸਜ਼ਾ ‘ਤੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਚੇਤੇ ਰਹੇ ਕਿ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿਚ ਰਾਮ ਰਹੀਮ ਨੂੰ 25 ਅਗਸਤ ਨੂੰ ਦੋਸ਼ੀ ਕਰਾਰ ਦਿੰਦੇ ਹੋਏ 28 ਅਗਸਤ ਨੂੰ ਸੀਬੀਆਈ ਅਦਾਲਤ ਨੇ 20 ਸਾਲ ਦੀ ਸਜ਼ਾ ਸੁਣਾਈ ਸੀ ਅਤੇ 30 ਲੱਖ ਦਾ ਜ਼ੁਰਮਾਨਾ ਕੀਤਾ ਸੀ। ਰਾਮ ਰਹੀਮ ਨੂੰ ਇਹ ਸਜ਼ਾ ਵਾਰੀ-ਵਾਰੀ 10-10 ਸਾਲ ਕੱਟਣੀ ਪਵੇਗੀ।

 

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …