ਮੋਦੀ ਸਰਕਾਰ ਨੇ ਦੇਸ਼ ਦੀ ਅਰਥ ਵਿਵਥਸਾ ਦਾ ਭੱਠਾ ਬਿਠਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਪੂਰੇ ਦੇਸ਼ ਦੀ ਅਰਥ ਵਿਵਸਥਾ ਦਾ ਭੱਠਾ ਬਿਠਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਚੰਦ ਕਾਰਪੋਰੇਟ ਘਰਾਣਿਆਂ ਤੇ ਬਹੁ-ਰਾਸ਼ਟਰੀ ਕੰਪਨੀਆਂ ਨੂੰ ਅੰਤਾਂ ਦਾ ਵਿੱਤੀ ਲਾਭ ਪਹੁੰਚਾਉਣ ਲਈ ਮੋਦੀ ਮੰਤਰੀ ਮੰਡਲ ਵੱਲੋਂ ਲਏ ਜਾ ਰਹੇ ਆਪਹੁਦਰੇ ਫ਼ੈਸਲਿਆਂ ਨੇ ਗਰੀਬ ਨੂੰ ਹੋਰ ਗਰੀਬ ਕਰ ਦਿੱਤਾ ਹੈ। ਨੋਟਬੰਦੀ ਤੇ ਜੀਐਸਟੀ ਨੇ ਚੰਗੀ ਭਲੀ ਰੋਟੀ ਕਮਾ ਰਹੇ ਆਮ ਦੁਕਾਨਦਾਰਾਂ ਤੇ ਵਪਾਰੀਆਂ ਦੀ ਰੋਜ਼ੀ ਰੋਟੀ ਹੀ ਦਾਅ ‘ਤੇ ਲਾ ਦਿੱਤੀ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …