Breaking News
Home / ਪੰਜਾਬ / ਪਟਿਆਲਾ ‘ਚ ਧਰਨੇ ਦੇ ਆਖਰੀ ਦਿਨ ਕਿਸਾਨਾਂ ਨੇ ਕੀਤਾ ਐਲਾਨ

ਪਟਿਆਲਾ ‘ਚ ਧਰਨੇ ਦੇ ਆਖਰੀ ਦਿਨ ਕਿਸਾਨਾਂ ਨੇ ਕੀਤਾ ਐਲਾਨ

ਪੰਜਾਬ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਾਂਗੇ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਦੇ ਕਿਸਾਨ ਕਰਜ਼ਾ ਮੁਆਫੀ ਲਈ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲੜਨ ਲਈ ਤਿਆਰ ਹੋ ਗਏ ਹਨ। ਕਿਸਾਨਾਂ ਨੇ ਸਰਕਾਰ ਨੂੰ 27 ਅਕਤੂਬਰ ਤੱਕ ਸਾਰਾ ਕਰਜ਼ਾ ਮੁਆਫ ਕਰਨ ਦੀ ਚੇਤਾਵਨੀ ਦਿੱਤੀ ਹੈ। ਚੇਤੇ ਰਹੇ ਕਿ ਪਿਛਲੇ ਦਿਨਾਂ ਤੋਂ ਪਟਿਆਲਾ ਵਿਚ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਧਰਨਾ ਲਗਾਇਆ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਸੱਤ ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ 27 ਅਕਤੂਬਰ ਤੱਕ ਦਾ ਸਮਾਂ ਦਿੱਤਾ ਹੈ। ਜੇਕਰ ਕਿਸਾਨਾਂ ਦਾ ਪੂਰਾ ਕਰਜ਼ਾ ਮਾਫ਼ ਨਾ ਕੀਤਾ ਤਾਂ ਕਿਸਾਨ ਆਰ-ਪਾਰ ਦੀ ਲੜਾਈ ਲੜਨਗੇ। ਧਰਨੇ ਦੇ ਆਖਰੀ ਦਿਨ ਕਿਸਾਨ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚੇ। ਕਿਸਾਨਾਂ ਨੇ ਧਰਨਾ ਸਮਾਪਤੀ ਸਮੇਂ ਭਵਾਨੀਗੜ੍ਹ ਸੰਗਰੂਰ ਸੜਕ ਉੱਤੇ ਵੱਡਾ ਮੁਜ਼ਾਹਰਾ ਕੀਤਾ।

 

Check Also

ਦਿਲਜੀਤ ਦੁਸਾਂਝ ਨੇ ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਮਾਨ ਬੋਲੇ : ਛੋਟੇ ਭਰਾ ਨਾਲ ਮੁਲਾਕਾਤ ਕਰਕੇ ਮਿਲਿਆ ਮਨ ਨੂੰ ਸਕੂਨ ਚੰਡੀਗੜ੍ਹ/ਬਿਊਰੋ …