Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਟਿਊਬਵੈਲਾਂ ‘ਤੇ ਮੀਟਰ ਲਾਉਣ ਦੀਆਂ ਖਬਰਾਂ ਨੂੰ ਨਕਾਰਿਆ

ਕੈਪਟਨ ਅਮਰਿੰਦਰ ਨੇ ਟਿਊਬਵੈਲਾਂ ‘ਤੇ ਮੀਟਰ ਲਾਉਣ ਦੀਆਂ ਖਬਰਾਂ ਨੂੰ ਨਕਾਰਿਆ

ਕਿਹਾ, ਕਿਸਾਨਾਂ ਨੂੰ ਮੁਫਤ ਬਿਜਲੀ-ਪਾਣੀ ਮਿਲਦਾ ਰਹੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਨੂੰ ਮੁਫਤ ਬਿਜਲੀ-ਪਾਣੀ ਮਿਲਦਾ ਰਹੇਗਾ। ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਗਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸਰਕਾਰ ਸਬਸਿਡੀ ਨੂੰ ਖਤਮ ਕਰਨ ਤੇ ਟਿਊਬਵੈਲਾਂ ਉੱਤੇ ਮੀਟਰ ਲਾਉਣ ਜਾ ਰਹੀ ਹੈ। ਉਨ੍ਹਾਂ ਨੇ ਖੇਤੀਬਾੜੀ ਟਿਊਬਵੈਲਾਂ ਉੱਤੇ ਮੀਟਰ ਲਾਉਣ ਤੋਂ ਸਪੱਸ਼ਟ ਇਨਕਾਰ ਕੀਤਾ। ਟਿਊਬਵੈਲਾਂ ਉੱਤੇ ਮੀਟਰ ਲਾਉਣ ਦੀਆਂ ਮੀਡੀਆ ਰਿਪੋਰਟਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਖੇਤੀ ਸੈਕਟਰ ਲਈ ਬਿਜਲੀ ਉੱਤੇ ਸਬਸਿਡੀ ਜਾਰੀ ਰਹੇਗੀ। ਸਬਸਿਡੀ ਨੂੰ ਖਤਮ ਕਰਨ ਜਾਂ ਟਿਊਬਵੈਲਾਂ ਉੱਤੇ ਮੀਟਰ ਲਾਉਣ ਦਾ ਕੋਈ ਸਵਾਲ ਨਹੀਂ ਉਠਦਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।

 

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …