21.5 C
Toronto
Saturday, September 5, 2026
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਪੁੱਛਿਆ

ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਪੁੱਛਿਆ

ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਪੁੱਛਿਆਨਵੇਂ ਟਿਊਬਵੈਲਾਂ ਕੁਨੈਕਸ਼ਨਾਂ ‘ਤੇ ਮੁਫਤ ਬਿਜਲੀ ਦੀ ਸਹੂਲਤ ਕਿਉਂ ਖਤਮ ਕਰ ਰਹੇ ਹਨ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਪੱਸ਼ਟ ਕਰਨ ਲਈ ਕਿਹਾ ਕਿ ਉਹ ਕਿਸਾਨਾਂ ਦੇ ਨਵੇਂ ਟਿਊਬਵੈਲ ਕੁਨੈਕਸ਼ਨਾਂ ਉੱਤੇ ਮੁਫਤ ਬਿਜਲੀ ਦੀ ਸਹੂਲਤ ਨੂੰ ਕਿਉਂ ਖਤਮ ਕਰ ਰਹੇ ਹਨ। ਇਸ ਦੇ ਨਾਲ ਹੀ ਅਕਾਲੀ ਦਲ ਨੇ ਕਿਸਾਨਾਂ ਨੂੰ ਇਸ ਨਵੀਂ ਟਿਊਬਵੈਲ ਕੁਨੈਕਸ਼ਨ ਸਕੀਮ ਦਾ ਬਾਈਕਾਟ ਕਰਨ ਲਈ ਆਖਿਆ ਹੈ।
ਅਕਾਲੀ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਨਵੇਂ ਖੇਤੀਬਾੜੀ ਉਪਭੋਗਤਾਵਾਂ ਕੋਲੋਂ ਕਿਉਂ ਬਿਜਲੀ ਦੇ ਬਿੱਲ ਲੈਣ ਦਾ ਫੈਸਲਾ ਕੀਤਾ ਹੈ। ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਕਿਸਾਨਾਂ ਲਈ ਬਿਜਲੀ-ਪਾਣੀ ਦੀ ਸਹੂਲਤ ਜਾਰੀ ਰਹੇਗੀ।

RELATED ARTICLES
POPULAR POSTS