ਸਰਕਾਰ ਬਣੀ ਤਾਂ 10 ਦਿਨਾਂ ਵਿਚ ਕਿਸਾਨਾਂ ਦਾ ਕਰਜ਼ਾ ਮਾਫ਼ ਹੋਵੇਗਾ : ਰਾਹੁਲ ਗਾਂਧੀ
ਰਾਜਕੋਟ/ਬਿਊਰੋ ਨਿਊਜ਼
ਗੁਜਰਾਤ ਵਿਚ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਲੋਕਾਂ ਨਾਲ ਵਾਅਦੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਦੌਰਾਨ ਅੱਜ ਗੁਜਰਾਤ ਦੇ ਰਾਜਕੋਟ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਗੁਜਰਾਤ ਵਿਚ ਕਾਂਗਰਸ ਦੀ ਸਰਕਾਰ ਬਣਦੀ ਹੈ, ਤਾਂ ਕਿਸਾਨਾਂ ਦਾ ਕਰਜ਼ਾ 10 ਦਿਨਾਂ ਵਿਚ ਮਾਫ਼ ਕਰ ਦਿੱਤਾ ਜਾਵੇਗਾ। ਰਾਹੁਲ ਗਾਂਧੀ ਦਾ ਗੁਜਰਾਤ ਦੌਰੇ ਦਾ ਅੱਜ ਤੀਜਾ ਤੇ ਆਖਰੀ ਦਿਨ ਸੀ। ਚੇਤੇ ਰਹੇ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਅਜਿਹੇ ਵਾਅਦੇ ਕੀਤੇ ਸਨ ਅਤੇ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਵੀ ਬਣ ਗਈ। ਪਰ ਹੁਣ ਵਾਅਦੇ ਪੂਰੇ ਕਰਨੇ ਸਰਕਾਰ ਲਈ ਮੁਸ਼ਕਲ ਹੋਏ ਪਏ ਹਨ।