ਚੋਣ ਨਿਸ਼ਾਨ ਹੋਏ ਅਲਾਟ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਲਵਲੀਨ ਸਿੰਘ ਸਿੱਧੂ ਡਿਪਟੀ ਕਮਿਸ਼ਨਰ-ਕਮ-ਰਿਟਰਨਿੰਗ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਲਈ ਕੁਲ 11 ਉਮੀਦਵਾਰ ਚੋਣ ਮੈਦਾਨ ਵਿਚ ਹਨ। ਇਨ੍ਹਾਂ ਉਮੀਦਵਾਰਾਂ ਨੂੰ ਅੱਜ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਕਾਗਜ਼ ਵਾਪਸ ਲੈਣ ਦਾ ਆਖਰੀ ਦਿਨ ਸੀ ਪਰ ਕਿਸੇ ਵੀ ਉਮੀਦਵਾਰ ਨੇ ਕਾਗਜ਼ ਵਾਪਸ ਨਹੀਂ ਲਏ ਹਨ। ਚੇਤੇ ਰਹੇ ਕਿ 11 ਅਕਤੂਬਰ ਨੂੰ ਗੁਰਦਾਸਪੁਰ ਜ਼ਿਮਨੀ ਚੋਣ ਲਈ ਵੋਟਿੰਗ ਹੋਣੀ ਹੈ ਅਤੇ 15 ਅਕਤੂਬਰ ਨੂੰ ਨਤੀਜੇ ਆ ਜਾਣਗੇ। ਗੁਰਦਾਸਪੁਰ ਵਿਚ ਮੁੱਖ ਮੁਕਾਬਲਾ ਕਾਂਗਰਸ, ਭਾਜਪਾ-ਅਕਾਲੀ ਅਤੇ ਆਮ ਆਦਮੀ ਪਾਰਟੀ ਵਿਚਾਲੇ ਹੀ ਹੋਣਾ ਹੈ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …