Breaking News
Home / ਭਾਰਤ / ਭਾਰਤੀ ਫੌਜ ਦੀ ਵੱਡੀ ਕਾਰਵਾਈ

ਭਾਰਤੀ ਫੌਜ ਦੀ ਵੱਡੀ ਕਾਰਵਾਈ

ਮਿਆਂਮਾਰ ਸਰਹੱਦ ‘ਤੇ ਅੱਤਵਾਦੀ ਕੈਂਪ ਉਡਾਏ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਫੌਜ ਨੇ ਮਿਆਂਮਾਰ ਸਰਹੱਦ ‘ਤੇ ਇਕ ਵਾਰ ਫਿਰ ਸਰਜੀਕਲ ਸਟ੍ਰਾਈਕ ਵਰਗੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਅੱਜ ਤੜਕੇ 4.45 ਵਜੇ ਨਗਾ ਅੱਤਵਾਦੀਆਂ ਦੇ ਕੈਂਪਾਂ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਮਿਆਂਮਾਰ ਸਰਹੱਦ ‘ਤੇ ਲੰਗਖੂ ਪਿੰਡ ਵਿਚ ਅੱਤਵਾਦੀਆਂ ਦੇ ਕੈਂਪ ‘ਤੇ ਹਮਲਾ ਕੀਤਾ ਗਿਆ, ਜਿਸ ਵਿਚ ਨਗਾ ਅੱਤਵਾਦੀਆਂ ਨੂੰ ਕਾਫੀ ਨੁਕਸਾਨ ਹੋਇਆ ਹੈ। ਭਾਰਤੀ ਫੌਜ ਦੀ ਈਸਟਰਨ ਕਮਾਂਡ ਵਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਫੌਜ ਨੂੰ ਕੋਈ ਨੁਕਸਾਨ ਨਹੀਂ ਪੁੱਜਾ। ਚੇਤੇ ਰਹੇ ਕਿ ਇਕ ਸਾਲ ਪਹਿਲਾਂ 28-29 ਸਤੰਬਰ ਦੀ ਰਾਤ ਨੂੰ ਭਾਰਤੀ ਫੌਜ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਵੀ ਸਰਜੀਕਲ ਸਟ੍ਰਾਈਕ ਕੀਤੀ ਸੀ, ਜਿਸ ਵਿਚ ਅੱਤਵਾਦੀਆਂ ਦੇ ਕਈ ਟਿਕਾਣੇ ਤਬਾਹ ਕਰ ਦਿੱਤੇ ਗਏ ਸਨ।

 

Check Also

ਅਯੁੱਧਿਆ ‘ਚ ਮੋਦੀ ਨੇ ਰਾਮ ਮੰਦਰ ਦਾ ਰੱਖਿਆ ਨੀਂਹ ਪੱਥਰ

ਰਾਮ ਮੰਦਰ ਆਉਣ ਵਾਲੀਆਂ ਪੀੜ੍ਹੀਆਂ ਲਈ ਰਹੇਗਾ ਸ਼ਰਧਾ ਦਾ ਪ੍ਰਤੀਕ : ਨਰਿੰਦਰ ਮੋਦੀ ਅਯੁੱਧਿਆ : …