ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਲੱਗੇ ਇਤਰਾਜ਼
ਚੰਡੀਗੜ੍ਹ/ਬਿਊਰੋ ਨਿਊਜ਼
ਬਲਾਤਕਾਰ ਦੇ ਦੋਸ਼ਾਂ ਵਿੱਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਅੱਜ ਹਾਈਕੋਰਟ ਵਿੱਚ ਮੁੜ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰਾਮ ਰਹੀਮ ਦੀ ਸਜ਼ਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਇਤਰਾਜ਼ ਲਾ ਦਿੱਤਾ ਹੈ। ਅਦਾਲਤ ਨੇ ਤਕਨੀਕੀ ਨੁਕਸ ਕੱਢਦਿਆਂ ਕਿਹਾ ਹੈ ਕਿ ਰਾਮ ਰਹੀਮ ਵੱਲੋਂ ਨਵੇਂ ਸਿਰੇ ਤੋਂ ਪਟੀਸ਼ਨ ਦਾਖਲ ਕੀਤੀ ਜਾ ਸਕਦੀ ਹੈ।
ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਦੋ ਵੱਖ-ਵੱਖ ਟ੍ਰਿਬਿਊਨਲ ਬਣਾਉਣ ਲਈ ਕਿਹਾ ਹੈ ਤਾਂ ਕਿ ਡੇਰਾ ਪ੍ਰੇਮੀਆਂ ਵੱਲੋਂ ਕੀਤੀ ਹਿੰਸਾ ਵਿੱਚ ਲੋਕਾਂ ਦੇ ਨੁਕਸਾਨ ਦਾ ਅੰਦਾਜ਼ਾ ਲਾਇਆ ਜਾ ਸਕੇ। ਦੋਵੇਂ ਟ੍ਰਿਬਿਊਨਲ ਵੱਖ-ਵੱਖ ਦੋਵੇਂ ਰਾਜਾਂ ਵਿੱਚ ਕੰਮ ਕਰਨਗੇ ਤੇ ਆਪਣੀ ਰਿਪੋਰਟ ਅਦਾਲਤ ਨੂੰ ਸੌਂਪਣਗੇ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …