ਕਿਹਾ, ਡੇਰਾ ਸਿਰਸਾ ਹਿੰਸਾ ਦੌਰਾਨ 200 ਕਰੋੜ ਰੁਪਏ ਦਾ ਹੋਇਆ ਨੁਕਸਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਅੱਜ ਅਦਾਲਤ ਵਿੱਚ ਰਿਪੋਰਟ ਪੇਸ਼ ਕਰਕੇ ਦਾਅਵਾ ਕੀਤਾ ਹੈ ਕਿ ਡੇਰਾ ਹਿੰਸਾ ਵਿੱਚ 200 ਕਰੋੜ ਰੁਪਏ ਦਾ ਸਰਕਾਰ ਤੇ ਪ੍ਰਾਈਵੇਟ ਜਾਇਦਾਦ ਦਾ ਨੁਕਸਾਨ ਹੋਇਆ ਹੈ। ਦੂਜੇ ਪਾਸੇ ਹਰਿਆਣਾ ਸਰਕਾਰ ਨੇ ਆਮ ਲੋਕਾਂ ਦੇ ਨੁਕਸਾਨ ਬਾਰੇ ਕੋਈ ਰਿਪੋਰਟ ਪੇਸ਼ ਨਹੀਂ ਕੀਤੀ। ਅਦਾਲਤ ਨੇ ਸਰਕਾਰ ਤੋਂ ਲੋਕਾਂ ਦੀ ਜਾਇਦਾਦ ਬਾਰੇ ਵੀ ਰਿਪੋਰਟ ਮੰਗ ਲਈ ਹੈ। ਇਸ ਦੌਰਾਨ ਹੀ ਅਦਾਲਤ ਨੇ ਪੰਜਾਬ ਤੇ ਹਰਿਆਣਾ ਸਰਕਾਰ ਨੂੰ ਦੋ ਵੱਖ-ਵੱਖ ਟ੍ਰਿਬਿਊਨਲ ਬਣਾਉਣ ਲਈ ਕਿਹਾ ਹੈ। ਇਹ ਟ੍ਰਿਬਿਊਨਲ ਡੇਰਾ ਪ੍ਰੇਮੀਆਂ ਵੱਲੋਂ ਕੀਤੀ ਹਿੰਸਾ ਵਿੱਚ ਲੋਕਾਂ ਦੇ ਨੁਕਸਾਨ ਦਾ ਅੰਦਾਜ਼ਾ ਲਾਉਣਗੇ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …