-2 C
Toronto
Sunday, December 7, 2025
spot_img
Homeਪੰਜਾਬਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣਗੇ ਕੈਪਟਨ ਅਮਰਿੰਦਰ

ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣਗੇ ਕੈਪਟਨ ਅਮਰਿੰਦਰ

ਪੰਜਾਬ ‘ਚ ਕਾਗਜ਼ ਤਿਆਰ ਕਰਨ ਵਾਲੇ ਯੂਨਿਟ ਲੱਗਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਕਾਗਜ਼ ਤਿਆਰ ਕਰਨ ਵਾਲੀ ਮੋਹਰੀ ਕੰਪਨੀ ਨੇ ਪੰਜਾਬ ਵਿੱਚ ਇੱਕ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਇਹ ਯੂਨਿਟ ਰੂਪਨਗਰ ਜ਼ਿਲ੍ਹੇ ਵਿੱਚ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੇ ਜਾਣ ਦਾ ਪ੍ਰਸਤਾਵ ਹੈ। ਇਸ ਨਾਲ ਜਿੱਥੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪਰਾਲੀ ਸਾੜਨ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਬਲ ਮਿਲੇਗਾ, ਉੱਥੇ ਹੀ ਫਸਲਾਂ ਦੀ ਰਹਿੰਦ-ਖੂੰਹਦ ਨਾਲ ਲਿਖਣ ਤੇ ਛਪਾਈ ਵਾਲੇ ਕਾਗਜ਼ ਤਿਆਰ ਕੀਤੇ ਜਾਣਗੇ।
ਮੈਸਰਜ਼ ਰੂਚੀਰਾ ਪੇਪਰਜ਼ ਲਿਮਟਡ ਨੇ ਵੱਡੇ ਪੱਧਰ ‘ਤੇ ਨਵਾਂ ਯੂਨਿਟ ਲਾਉਣ ਲਈ ਸਰਕਾਰ ਤੋਂ ਪ੍ਰਵਾਨਗੀਆਂ ਲੈਣ ਲਈ ਲੰਘੇ ਦਿਨ ਨਿਵੇਸ਼ ਪੰਜਾਬ ਦੇ ਦਫ਼ਤਰ ਵਿਚ ਅਰਜ਼ੀ ਦਿੱਤੀ ਹੈ। ਇਹ ਪ੍ਰਾਜੈਕਟ ਸਾਲ 2019 ਵਿਚ ਚਾਲੂ ਹੋ ਜਾਣ ਦੀ ਸੰਭਾਵਨਾ ਹੈ ਤੇ ਕੰਪਨੀ ਮੁਤਾਬਕ ਇਸ ਪ੍ਰਾਜੈਕਟ ਨਾਲ 3500 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ।

RELATED ARTICLES
POPULAR POSTS