ਮੋਦੀ ਸਰਕਾਰ ਦੀਆਂ ਨਾਕਾਮੀਆਂ ਦਾ ਪਿਟਾਰਾ ਖੋਲ੍ਹਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀ ਆਰਥਿਕ ਹਾਲਤ ਨੂੰ ਲੈ ਕੇ ਕਸੂਤੇ ਘਿਰ ਗਏ ਹਨ। ਉਨ੍ਹਾਂ ਉਪਰ ਪਾਰਟੀ ਦੇ ਅੰਦਰੋਂ ਤੇ ਬਾਹਰੋਂ ਤਾਬੜਤੋੜ ਹਮਲੇ ਹੋ ਰਹੇ ਹਨ। ਭਾਜਪਾ ਦੇ ਸੀਨੀਅਰ ਆਗੂ ਤੇ ਅਟਲ ਬਿਹਾਰੀ ਵਾਜਪਾਈ ਸਰਕਾਰ ਵਿਚ ਵਿੱਤ ਮੰਤਰੀ ਰਹੇ ਯਸ਼ਵੰਤ ਸਿਨ੍ਹਾ ਨੇ ਆਰਥਿਕ ਹਾਲਤ ਬਾਰੇ ਖੁੱਲ੍ਹ ਕੇ ਭੜਾਸ ਕੱਢੀ। ਉਨ੍ਹਾਂ ਨੇ ਦੇਸ਼ ਦੀ ਅਰਥਵਿਵਸਥਾ ਨੂੰ ਲੈ ਕੇ ਮੋਦੀ ਸਰਕਾਰ ਦੀਆਂ ਨਾਕਾਮਯਾਬੀਆਂ ਦਾ ਪਿਟਾਰਾ ਖੋਲ੍ਹ ਦਿੱਤਾ।
ਯਸ਼ਵੰਤ ਸਿਨ੍ਹਾ ਨੇ ਮੋਦੀ ਦੇ ਨੋਟਬੰਦੀ ਦੇ ਫੈਸਲੇ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਸਰਕਾਰ ਇੱਕ ਤੋਂ ਬਾਅਦ ਇੱਕ ਝਟਕੇ ਦਿੰਦੀ ਰਹੀ। ਇਸ ਨਾਲ ਦੇਸ਼ ਦੀ ਅਰਥਵਿਵਸਥਾ ਕਮਜ਼ੋਰ ਹੋਈ ਹੈ। ਸਿਨ੍ਹਾ ਨੇ ਕਿਹਾ ਕਿ ਸਰਕਾਰ ਨੇ ਪਹਿਲਾ ਝਟਕਾ ਨੋਟਬੰਦੀ ਨਾਲ ਦਿੱਤਾ। ਦੇਸ਼ ਇਸ ਤੋਂ ਬਾਹਰ ਵੀ ਨਹੀਂ ਨਿਕਲ ਸਕਿਆ ਸੀ ਕਿ ਜੀਐਸਟੀ ਨੇ ਝਟਕਾ ਦੇ ਦਿੱਤਾ।