5.5 C
Toronto
Sunday, April 5, 2026
spot_img
Homeਪੰਜਾਬਫਰੀਦਕੋਟ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ

ਫਰੀਦਕੋਟ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ

ਕਾਰ ਸਵਾਰ ਪੰਜ ਵਿਅਕਤੀਆਂ ਦੀ ਹੋਈ ਮੌਤ
ਫ਼ਰੀਦਕੋਟ/ਬਿਊਰੋ ਨਿਊਜ਼
ਅੱਜ ਕੋਟਕਪੂਰਾ-ਮੋਗਾ ਸੜਕ ‘ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇੱਕ ਮਾਰੂਤੀ ਕਾਰ ਦੇ ਖੜ੍ਹੇ ਟਰੱਕ ਵਿੱਚ ਵੱਜਣ ਕਾਰਨ ਕਾਰ ਸਵਾਰ 5 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਰਨ ਵਾਲੇ ਸਾਰੇ ਵਿਅਕਤੀ ਇਕ ਪਰਿਵਾਰ ਨਾਲ ਹੀ ਸਬੰਧਤ ਸਨ। ਇਹ ਵਿਅਕਤੀ ਮਲੇਰਕੋਟਲਾ ਵਿਖੇ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਜਾ ਰਹੇ ਸਨ। ਇਸ ਸੜਕ ਹਾਦਸੇ ਵਿਚ ਦੋ ਬੱਚੇ ਗੰਭੀਰ ਰੂਪ ਵਿੱਚ ਜ਼ਖ਼ਮੀ ਵੀ ਹੋ ਗਏ ਹਨ। ਬੱਚਿਆਂ ਦੀ ਹਾਲਤ ਨਾਜ਼ੁਕ ਹੋਣ ਕਰਕੇ ਇਨ੍ਹਾਂ ਨੂੰ ਫ਼ਰੀਦਕੋਟ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

 

RELATED ARTICLES
POPULAR POSTS