21.8 C
Toronto
Monday, July 20, 2026
spot_img
Homeਪੰਜਾਬਹਨੀਪ੍ਰੀਤ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਨੇ ਦੱਸਿਆ ਆਪਣੀ ਜਾਨ ਨੂੰ ਖਤਰਾ

ਹਨੀਪ੍ਰੀਤ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਨੇ ਦੱਸਿਆ ਆਪਣੀ ਜਾਨ ਨੂੰ ਖਤਰਾ

ਐਫ ਆਈ ਆਰ ਦਰਜ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਹਨੀਪ੍ਰੀਤ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਨੇ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਪੁਲਿਸ ਨੂੰ ਇਸ ਸਬੰਧੀ ਸ਼ਿਕਾਇਤ ਦੇ ਦਿੱਤੀ ਹੈ। ਕਰਨਾਲ ਵਿੱਚ ਗੁਪਤਾ ਨੇ ਐਫ.ਆਈ.ਆਰ. ਦਰਜ ਕਰਨ ਦੀ ਵੀ ਮੰਗ ਕੀਤੀ ਹੈ। ਵਿਸ਼ਵਾਸ ਦਾ ਕਹਿਣਾ ਹੈ ਕਿ ਉਸ ਨੂੰ ਡੇਰਾ ਸਿਰਸਾ ਦੇ ਕੁਰਬਾਨੀ ਗੈਂਗ ਤੋਂ ਖ਼ਤਰਾ ਹੈ। ਚੇਤੇ ਰਹੇ ਕਿ ਕੁਝ ਦਿਨ ਪਹਿਲਾਂ ਵਿਸ਼ਵਾਸ ਗੁਪਤਾ ਨੇ ਹਨੀਪ੍ਰੀਤ ਤੇ ਰਾਮ ਰਹੀਮ ਦੇ ਰਿਸ਼ਤੇ ਬਾਰੇ ਕਈ ਹੈਰਾਨੀਜਨਕ ਖੁਲਾਸੇ ਕੀਤੇ ਸਨ। ਵਿਸ਼ਵਾਸ ਨੇ ਉਸ ਸਮੇਂ ਇਹ ਵੀ ਕਹਿ ਦਿੱਤਾ ਸੀ ਕਿ ਉਸ ਨੇ ਰਾਮ ਰਹੀਮ ਤੇ ਹਨੀਪ੍ਰੀਤ ਨੂੰ ਕਮਰੇ ਵਿੱਚ ਇਤਰਾਜ਼ਯੋਗ ਹਾਲਤ ਵਿੱਚ ਵੇਖ ਲਿਆ ਸੀ।

 

RELATED ARTICLES
POPULAR POSTS