ਕਿਹਾ, ਭਗਤ ਸਿੰਘ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪ੍ਰੇਰਨਾ ਸਰੋਤ ਬਣੇ ਰਹਿਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ, ਮੈਂ ਬਹਾਦਰ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਭਗਤ ਸਿੰਘ ਭਾਰਤ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇ ਰਹਿਣਗੇ। ਇਸੇ ਦੌਰਾਨ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਜ਼ਿਕਰਯੋਗ ਹੈ ਕਿ ਸ. ਭਗਤ ਸਿੰਘ ਦਾ ਜਨਮ 28 ਸਤੰਬਰ 1907 ਵਿਚ ਮੌਜੂਦਾ ਪਾਕਿਸਤਾਨ ਦੇ ਪੰਜਾਬ ਵਿਚ ਲਾਇਲਪੁਰ ਜ਼ਿਲ੍ਹੇ ਦੀ ਜਰਾਂਵਾਲਾ ਤਹਿਸੀਲ ਦੇ ਬਾਂਗਾ ਵਿਚ ਹੋਇਆ ਸੀ। ਬ੍ਰਿਟਿਸ਼ ਸ਼ਾਸਨ ਨੇ ਭਗਤ ਸਿੰਘ ਨੂੰ 23 ਸਾਲ ਦੀ ਉਮਰ ਵਿਚ ਲਾਹੌਰ ਜੇਲ੍ਹ ਵਿਚ ਫਾਂਸੀ ‘ਤੇ ਚੜ੍ਹਾ ਦਿੱਤਾ ਸੀ। ਅੱਜ ਪੰਜਾਬ ਵਿਚ ਵੀ ਕਈ ਥਾਈ ਸ. ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਸਮਾਗਮ ਹੋਏ।
Check Also
ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਮੁੜ ਤੋਂ ਪੈਦਾ ਹੋਈ ਖਟਾਸ
ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ …