Breaking News
Home / ਪੰਜਾਬ / ਸ੍ਰੀ ਅਨੰਦਪੁਰ ਸਾਹਿਬ ‘ਚ ਹੋਲੇ ਮਹੱਲੇ ਮੌਕੇ ਸਿਆਸੀ ਪਾਰਟੀਆਂ ਵਲੋਂ ਇਕ ਦੂਜੇ ‘ਤੇ ਦੂਸ਼ਣਬਾਜ਼ੀ

ਸ੍ਰੀ ਅਨੰਦਪੁਰ ਸਾਹਿਬ ‘ਚ ਹੋਲੇ ਮਹੱਲੇ ਮੌਕੇ ਸਿਆਸੀ ਪਾਰਟੀਆਂ ਵਲੋਂ ਇਕ ਦੂਜੇ ‘ਤੇ ਦੂਸ਼ਣਬਾਜ਼ੀ

2015-03-06_sad-610x251ਪਾਣੀਆਂ ਲਈ ਬਾਦਲ ਨੇ ਮੰਗੀਆਂ ਕੁਰਬਾਨੀਆਂ
ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲਾ ਮਹੱਲਾ ਮੌਕੇ ਸਿਆਸੀ ਕਾਨਫਰੰਸ ਵਿਚ ਨੌਜਵਾਨਾਂ ਨੂੰੰ ਪੰਜਾਬ ਦੇ ਪਾਣੀਆਂ ਲਈ ਕੁਰਬਾਨੀ ਦੇਣ ਦੀ ਤਾਕੀਦ ਕੀਤੀ ਹੈ। ਹੋਲਾ ਮਹੱਲਾ ਦੀ ਸਿਆਸੀ ਕਾਨਫਰੰਸ ਵਿਚ ਬਾਦਲ ਵੱਲੋਂ ਪਾਣੀਆਂ ਦੇ ਮਸਲੇ ‘ਤੇ ਹੀ ਜ਼ਿਆਦਾ ਤਕਰੀਰ ਕੀਤੀ ਗਈ। ਅਕਾਲੀ ਦਲ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ‘ਪਾਣੀਆਂ ਦਾ ਰਾਖਾ’ ਸਨਮਾਨ ਨਾਲ ਸਨਮਾਨਿਤ ਵੀ ਕੀਤਾ ਗਿਆ। ਬਾਦਲ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਸਿਰਫ਼ ਪੰਜਾਬ ਦਾ ਹੱਕ ਹੈ ਤੇ ਇਹ ਪਾਣੀ ਕਿਸੇ ਹੋਰ ਰਾਜ ਨੂੰ ਨਹੀਂ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ ਤੇ ਰਿਪੇਰੀਅਨ ਕਾਨੂੰਨ ਤਹਿਤ ਪਾਣੀਆਂ ‘ਤੇ ਸਿਰਫ਼ ਸਾਡਾ ਹੱਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਪਾਣੀਆਂ ਦੇ ਖ਼ਿਲਾਫ ਕੰਮ ਕੀਤਾ ਹੈ ਤੇ ਹੁਣ ਕਾਂਗਰਸ ਬਿਨਾ ਗੱਲੋਂ ਪਾਣੀਆਂ ਦੀ ਚੈਂਪੀਅਨ ਬਣ ਰਹੀ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਲਈ ਸਿਹਤ ਬੀਮਾ ਕੀਤਾ ਹੈ ਤੇ ਇਸ ਨਾਲ ਗਰੀਬਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਆਗੂਆਂ ਨੇ ਸੰਬੋਧਨ ਕੀਤਾ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …