ਕਿਹਾ, ਭਗਤ ਸਿੰਘ ਦੀ ਰੂਹ ਵੀ ਪੰਜਾਬ ਦੇ ਹਾਲਾਤ ਦੇਖ ਕੇ ਦੁਖੀ ਹੁੰਦੀ ਹੋਵੇਗੀ
ਖਟਕੜ ਕਲਾਂ/ਬਿਊਰੋ ਨਿਊਜ਼
ਅਕਾਲੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ ਹੈ। ਬੱਸਾਂ ਦਾ ਕਾਰੋਬਾਰ, ਰੇਤ ਬਜਰੀ ‘ਤੇ ਇਨ੍ਹਾਂ ਨੇ ਕਬਜ਼ਾ ਕਰ ਲਿਆ ਹੈ। ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸਿਜਦਾ ਕਰਨ ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਇਹ ਗੱਲ ਕਹੀ ਹੈ। ઠਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਪਰਿਵਾਰਾਂ ਨੂੰ ਲੁੱਟਣ ਦਾ ਠੇਕਾ ਦੇ ਦਿੱਤਾ ਹੈ। ਨਸ਼ਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ। ਅੱਜ ਭਗਤ ਸਿੰਘ ਦੀ ਰੂਹ ਵੀ ਪੰਜਾਬ ਦੇ ਹਾਲਾਤ ਦੇਖ ਕੇ ਦੁਖੀ ਹੁੰਦੀ ਹੋਵੇਗੀ। ਕੈਪਟਨ ਨੇ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਬਾਦਲ ਸਰਕਾਰ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣ ਦੀ ਪੁੱਠੀ ਗਿਣਤੀ ਸ਼ੁਰੂ ਹੋ ਜਾਵੇਗੀ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ
ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …