4.1 C
Toronto
Thursday, November 6, 2025
spot_img
Homeਹਫ਼ਤਾਵਾਰੀ ਫੇਰੀਯਸ਼ਵੰਤ ਸਿਨਹਾ ਨੇ ਮੋਦੀ ਸਰਕਾਰ ਦੀਆਂ ਨਾਕਾਮੀਆਂ ਦਾ ਪਿਟਾਰਾ ਖੋਲਿਆ

ਯਸ਼ਵੰਤ ਸਿਨਹਾ ਨੇ ਮੋਦੀ ਸਰਕਾਰ ਦੀਆਂ ਨਾਕਾਮੀਆਂ ਦਾ ਪਿਟਾਰਾ ਖੋਲਿਆ

ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੀ ਆਰਥਿਕ ਹਾਲਤ ਨੂੰ ਲੈ ਕੇ ਕਸੂਤੇ ਘਿਰ ਗਏ ਹਨ। ਉਨਾਂ ਉਪਰ ਪਾਰਟੀ ਦੇ ਅੰਦਰੋਂ ਤੇ ਬਾਹਰੋਂ ਤਾਬੜਤੋੜ ਹਮਲੇ ਹੋ ਰਹੇ ਹਨ। ਭਾਜਪਾ ਦੇ ਸੀਨੀਅਰ ਆਗੂ ਤੇ ਅਟਲ ਬਿਹਾਰੀ ਵਾਜਪਾਈ ਸਰਕਾਰ ਵਿਚ ਵਿੱਤ ਮੰਤਰੀ ਰਹੇ ਯਸ਼ਵੰਤ ਸਿਨਾ ਨੇ ਆਰਥਿਕ ਹਾਲਤ ਬਾਰੇ ਖੁੱਲ ਕੇ ਭੜਾਸ ਕੱਢੀ। ਉਨਾਂ ਨੇ ਦੇਸ਼ ਦੀ ਅਰਥਵਿਵਸਥਾ ਨੂੰ ਲੈ ਕੇ ਮੋਦੀ ਸਰਕਾਰ ਦੀਆਂ ਨਾਕਾਮਯਾਬੀਆਂ ਦਾ ਪਿਟਾਰਾ ਖੋਲ ਦਿੱਤਾ।
ਯਸ਼ਵੰਤ ਸਿਨਾ ਨੇ ਮੋਦੀ ਦੇ ਨੋਟਬੰਦੀ ਦੇ ਫੈਸਲੇ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਸਰਕਾਰ ਇੱਕ ਤੋਂ ਬਾਅਦ ਇੱਕ ਝਟਕੇ ਦਿੰਦੀ ਰਹੀ। ਇਸ ਨਾਲ ਦੇਸ਼ ਦੀ ਅਰਥਵਿਵਸਥਾ ਕਮਜ਼ੋਰ ਹੋਈ ਹੈ। ਸਿਨਾ ਨੇ ਕਿਹਾ ਕਿ ਸਰਕਾਰ ਨੇ ਪਹਿਲਾ ਝਟਕਾ ਨੋਟਬੰਦੀ ਨਾਲ ਦਿੱਤਾ। ਦੇਸ਼ ਇਸ ਤੋਂ ਬਾਹਰ ਵੀ ਨਹੀਂ ਨਿਕਲ ਸਕਿਆ ਸੀ ਕਿ ਜੀਐਸਟੀ ਨੇ ਝਟਕਾ ਦੇ ਦਿੱਤਾ।

RELATED ARTICLES
POPULAR POSTS