Breaking News
Home / ਪੰਜਾਬ / ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਚੋਣ ਸਿਆਸਤ ਭਾਰੂ

ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਚੋਣ ਸਿਆਸਤ ਭਾਰੂ

wਖਟਕੜ ਕਲਾਂ ‘ਚ ਸੁਖਬੀਰ ਬਾਦਲ ਨੇ ਆਪਣਾ ਸਾਰਾ ਭਾਸ਼ਣ ਸ਼ਹੀਦਾਂ ਦੀ ਥਾਂ ਚੋਣ ਭਾਸ਼ਣ ‘ਚ ਬਦਲਿਆ   
ਮੋਹਾਲੀ ਅੰਤਰਰਾਸਟਰੀ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਖਟਕੜ ਕਲਾਂ ‘ਚ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣਾ ਭਾਸ਼ਣ ਭਗਤ ਸਿੰਘ ਦੀ ਸ਼ਹੀਦੀ ਦੀ ਥਾਂ ਚੋਣ ਭਾਸ਼ਣ ਵਿਚ ਤਬਦੀਲ ਕਰ ਦਿੱਤਾ। ਉਨ੍ਹਾਂ 2017 ਦੀਆਂ ਚੋਣਾਂ ਨੂੰ ਮੁੱਖ ਰੱਖਦਿਆਂ ਆਪਣਾ ਸਾਰਾ ਭਾਸ਼ਣ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਉਂਦਿਆਂ ਦਿੱਤਾ ਹੈ। ਸੁਖਬੀਰ ਬਾਦਲ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਸੁਖਬੀਰ ਬਾਦਲ ਨੇ ਹੁਸੈਨੀਵਾਲਾ ਵਿਖੇ ਜਾ ਕੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ। ਇਸ ਮੌਕੇ ਉਹਨਾਂ ਕਿਹਾ ਕਿ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ। ਬਾਦਲ ਨੇ ਭਗਤ ਸਿੰਘ ਨੂੰ ਭਾਰਤ ਰਤਨ ਦਾ ਸਨਮਾਨ ਦੇਣ ਵਕਾਲਤ ਵੀ ਕੀਤੀ।
ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਪੱਖ ਵਿਚ ਵੱਡਾ ਫੈਸਲਾ ਲਿਆ ਹੈ ਤੇ ਕਿਸਾਨਾਂ ਦੇ ਸੋਸ਼ਣ ਨੂੰ ਰੋਕਣ ਲਈ ਕਰਜ਼ਾ ਨਿਬੇੜਾ ਕਾਨੂੰਨ ਬਿੱਲ ਵਿਧਾਨ ਸਭਾ ਵਿਚ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੀ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਲਈ ਸਿਹਤ ਬੀਮਾ ਕੀਤਾ ਹੈ ਤੇ ਇਸ ਨਾਲ ਗਰੀਬਾਂ ਨੂੰ ਵੱਡੀ ਰਾਹਤ ਮਿਲੀ ਹੈ। ઠਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬੇਹੱਦ ਕਿਸਾਨ ਪੱਖੀ ਹੈ।

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …