ਹਾਈਕੋਰਟ ਨੇ ਈ.ਡੀ.ਨੂੰ ਗੈਰਕਾਨੂੰਨੀ ਧਨ ਦੀ ਜਾਂਚ ਕਰਨ ਲਈ ਕਿਹਾ
ਚੰਡੀਗੜ੍ਹ : ਡੇਰਾ ਸਿਰਸਾ ਦੀ ਕਰੋੜਾਂ-ਅਰਬਾਂ ਦੀ ਜਾਇਦਾਦ ਤੇ ਕਾਰੋਬਾਰ ਵੀ ਹਾਈਕੋਰਟ ਦੀ ਨਜ਼ਰੀ ਚੜ੍ਹ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਡੇਰਾ ਸਿਰਸਾ ਦੇ ਗ਼ੈਰ-ਕਾਨੂੰਨੀ ਧਨ ਦੀ ਜਾਂਚ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਬਾਲੀਵੁੱਡ ਫਿਲਮਾਂ ਵਿੱਚ ਲਾਏ ਧਨ ਦੀ ਜਾਂਚ ਕਰਕੇ ਇਸ ਦੀ ਰਿਪੋਰਟ ਅਦਾਲਤ ਨੂੰ ਸੌਂਪੀ ਜਾਵੇ। ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਵੀ ਰਾਮ ਰਹੀਮ ਦੀਆਂ ਬਾਲੀਵੁੱਡ ਫਿਲਮਾਂ ਵਿੱਚ ਕਾਲਾ ਧਨ ਲੱਗਾ ਹੈ। ਇਹ ਧਨ ਕਈ ਵੱਡੇ ਸਿਆਸੀ ਲੀਡਰਾਂ ਦਾ ਵੀ ਹੈ। ਇਹ ਖੁਲਾਸਾ ਹੋਣ ਮਗਰੋਂ ਹੀ ਅਦਾਲਤ ਨੇ ਮਾਮਲੇ ਦੀ ਪੂਰੀ ਜਾਂਚ ਦਾ ਹੁਕਮ ਦਿੱਤਾ ਹੈ।
Check Also
ਚੰਡੀਗੜ੍ਹ ਗਰਨੇਡ ਹਮਲੇ ਦਾ ਪੰਜ ਲੱਖ ਰੁਪਏ ’ਚ ਹੋਇਆ ਸੀ ਸੌਦਾ
ਬਲਾਸਟ ਤੋਂ ਬਾਅਦ ਜੰਮੂ ਭੱਜਣ ਵਾਲੇ ਸਨ ਹਮਲਾਵਰ, ਪਾਕਿਸਤਾਨ ਆਏ ਸਨ ਹਥਿਆਰ ਚੰਡੀਗੜ੍ਹ/ਬਿਊਰੋ ਨਿਊਜ਼ : …