ਮੁਕੇਸ਼ ਅੰਬਾਨੀ ਅਜੇ ਵੀ ਪਹਿਲੇ ਨੰਬਰ ‘ਤੇ ਕਾਬਜ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਆਯੁਰਵੈਦ ਦੇ ਸੀ.ਈ.ਓ. ਅਚਾਰਿਆ ਬਾਲਕ੍ਰਿਸ਼ਨ ਨੇ ਸਭ ਤੋਂ ਲੰਬੀ ਛਲਾਂਗ ਲਗਾਈ ਹੈ। ਭਾਰਤ ਦੇ ਚੋਟੀ ਦੇ 10 ਅਮੀਰਾਂ ਦੀ ਸੂਚੀ ਜਾਰੀ ਹੋਈ ਹੈ। ਉਹ ਪਿਛਲੇ ਸਾਲ ਇਸ ਸੂਚੀ ਵਿਚ 25ਵੇਂ ਸਥਾਨ ‘ਤੇ ਕਾਬਜ਼ ਸਨ। ਇਨ੍ਹਾਂ ਦੀ ਜਾਇਦਾਦ ਵਿਚ 173 ਫੀਸਦੀ ਦਾ ਵਾਧਾ ਹੋਇਆ ਹੈ। ਬਾਲਕ੍ਰਿਸ਼ਨ ਦੀ ਜਾਇਦਾਦ 70 ਹਜ਼ਾਰ ਕਰੋੜ ਰੁਪਏ ਹੋ ਗਈ ਹੈ। ਇਸ ਤਰ੍ਹਾਂ ਉਹ ਦੇਸ਼ ਦੇ ਚੋਟੀ ਦੇ 10 ਅਮੀਰਾਂ ਵਿਚ ਸ਼ਾਮਲ ਹੋ ਗਏ ਹਨ। ਹੁਰੂਨ ਇੰਡੀਆ ਵਲੋਂ ਜਾਰੀ ਇਸ ਸੂਚੀ ਮੁਤਾਬਿਕ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਜੇ ਵੀ ਦੇਸ਼ ਦੇ ਅਮੀਰ ਵਿਅਕਤੀਆਂ ਵਿਚ ਨੰਬਰ ਇਕ ‘ਤੇ ਕਾਬਜ਼ ਹਨ।
Check Also
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੋਲ੍ਹੇ
ਪਹਿਲੇ ਦਿਨ ਵੱਡੀ ਗਿਣਤੀ ਸਰਧਾਲੂਆਂ ਨੇ ਮੱਥਾ ਟੇਕਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਉੱਤਰਾਖੰਡ ’ਚ ਗੁਰਦੁਆਰਾ ਸ੍ਰੀ …