ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕੀਤੀ ਹੈ। ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ, ਮੈਂ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਭਗਤ ਸਿੰਘ ਭਾਰਤ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇ ਰਹਿਣਗੇ। ਇਸੇ ਦੌਰਾਨ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਭਗਤ ਸਿੰਘ ਦਾ ਜਨਮ 28 ਸਤੰਬਰ 1907 ਵਿਚ ਮੌਜੂਦਾ ਪਾਕਿਸਤਾਨ ਦੇ ਪੰਜਾਬ ‘ਚ ਲਾਇਲਪੁਰ ਜ਼ਿਲ੍ਹੇ ਦੀ ਜਰਾਂਵਾਲਾ ਤਹਿਸੀਲ ਦੇ ਬਾਂਗਾ ਵਿਚ ਹੋਇਆ ਸੀ। ਬ੍ਰਿਟਿਸ਼ ਸ਼ਾਸਨ ਨੇ ਭਗਤ ਸਿੰਘ ਨੂੰ 23 ਸਾਲ ਦੀ ਉਮਰ ਵਿਚ ਲਾਹੌਰ ਜੇਲ੍ਹ ਵਿਚ ਫਾਂਸੀ ‘ਤੇ ਚੜ੍ਹਾ ਦਿੱਤਾ ਸੀ। ਪੰਜਾਬ ਵਿਚ ਵੀ ਕਈ ਥਾਈ ਸ. ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਸਮਾਗਮ ਹੋਏ।
Check Also
ਸੁਪਰੀਮ ਕੋਰਟ ਨੇ ਕਰੋਨਾ ਵੈਕਸੀਨ ਦੇ ਸਾਈਡ ਇਫੈਕਟਾਂ ਦੇ ਆਰੋਪਾਂ ਵਾਲੀ ਪਟੀਸ਼ਨ ਕੀਤੀ ਖਾਰਜ
ਕਿਹਾ : ਜੇਕਰ ਕਰੋਨਾ ਵੈਕਸੀਨ ਨਾ ਲੈਂਦੇ ਤਾਂ ਸਾਡਾ ਕੀ ਹਾਲ ਹੁੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ …