Breaking News
Home / ਪੰਜਾਬ / ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਦੇ ਸਬੰਧ ਵਿੱਚ ਨਾਮਜ਼ਦਗੀ ਵਾਪਸ ਲੈਣ ਦੇ ਅੰਤਿਮ ਦਿਨ ਕਿਸੇ ਵੀ ਉਮੀਦਵਾਰ ਨੇ ਆਪਣੇ ਕਾਗਜ਼ ਵਾਪਸ ਨਹੀਂ ਲਏ ਹਨ, ਜਿਸ ਕਾਰਨ ਕੁੱਲ 11 ਉਮੀਦਵਾਰ ਚੋਣ ਪਿੜ ਵਿੱਚ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਹਨ। ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੂੰ ਹੱਥ, ਭਾਜਪਾ ਦੇ ਸਵਰਨ ਸਲਾਰੀਆ ਨੂੰ ਕਮਲ, ਆਮ ਆਦਮੀ ਪਾਰਟੀ ਦੇ ਸੇਵਾ ਮੁਕਤ ਮੇਜਰ ਜਨਰਲ ਸੁਰੇਸ਼ ਕੁਮਾਰ ਖਜੂਰੀਆ ਨੂੰ ਝਾੜੂ , ਅਕਾਲੀ ਦਲ (ਅੰਮ੍ਰਿਤਸਰ) ਦੇ ਕੁਲਵੰਤ ਸਿੰਘ ਨੂੰ ਟਰੱਕ, ਰਜਿੰਦਰ ਸਿੰਘ ਹਿੰਦੋਸਤਾਨ ਸ਼ਕਤੀ ਸੈਨਾ ਪਾਰਟੀ ਨੂੰ ਨਾਰੀਅਲ, ਸੰਤੋਸ਼ ਕੁਮਾਰੀ ਮੇਘ ਦਿਸ਼ਮ ਪਾਰਟੀ ਨੂੰ ਬੰਸਰੀ ਚੋਣ ਨਿਸ਼ਾਨ ਅਲਾਟ ਕੀਤਾ ਗਿਆ ਹੈ। ਅਜ਼ਾਦ ਉਮੀਦਵਾਰ ਪ੍ਰਦੀਪ ਕੁਮਾਰ ਨੂੰ ਹੀਰਾ, ਸਤਨਾਮ ਸਿੰਘ ਨੂੰ ਬੈਟ, ਪਵਨ ਕੁਮਾਰ ਨੂੰ ਆਟੋ ਰਿਕਸ਼ਾ, ਪਰਵਿੰਦਰ ਨੂੰ ਸੀਟੀ ਤੇ ਸੰਦੀਪ ਕੁਮਾਰ ਨੂੰ ਮੋਮਬੱਤੀ ਚੋਣ ਨਿਸ਼ਾਨ ਅਲਾਟ ਕੀਤਾ ਗਿਆ ਹੈ।

 

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …