ਪਠਾਨਕੋਟ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਸੁਨੀਲ ਜਾਖੜ ਨੇ ਮਰਹੂਮ ਅਦਾਕਾਰ ਤੇ ਭਾਜਪਾ ਆਗੂ ਵਿਨੋਦ ਖੰਨਾ ਦੀ ਪਤਨੀ ਕਵਿਤਾ ਖੰਨਾ ਨਾਲ ਮੁਲਾਕਾਤ ਕੀਤੀ, ਜਿਸ ਨਾਲ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ। ਜਾਖੜ ਹੋਰ ਆਗੂਆਂ ਨਾਲ ਵਿਨੋਦ ਖੰਨਾ ਦੇ ਘਰ ਪੁੱਜੇ ਤੇ ਕਰੀਬ 25 ਮਿੰਟ ਕਵਿਤਾ ਖੰਨਾ ਨਾਲ ਮੁਲਾਕਾਤ ਕੀਤੀ।
ਜਾਖੜ ਨੇ ਵਿਨੋਦ ਖੰਨਾ ਦੀ ਮੌਤ ‘ਤੇ ਸ੍ਰੀਮਤੀ ਖੰਨਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਵਿਨੋਦ ਖੰਨਾ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ। ਉਨ੍ਹਾਂ ਸ੍ਰੀਮਤੀ ਖੰਨਾ ਨੂੰ ਕਿਹਾ ਕਿ ਉਹ ਮੁੰਬਈ ਵਿੱਚ ਕਈ ਵਾਰ ਫੋਨ ਲਾਉਣ ਦੀ ਕੋਸ਼ਿਸ਼ ਕਰਦੇ ਰਹੇ, ਪਰ ਸੰਪਰਕ ਨਹੀਂ ਹੋ ਸਕਿਆ, ਜਿਸ ਕਰਕੇ ਉਹ ਇੱਥੇ ਆਏ ਹਨ। ਜਾਖੜ ਨੇ ਕਿਹਾ ਕਿ ਉਨ੍ਹਾਂ ਦਾ ਖੰਨਾ ਨਾਲ ਬਹੁਤ ਲਗਾਵ ਸੀ ਤੇ ਉਹ ਉਨ੍ਹਾਂ ਦੇ ਫਿਲਮੀ ਅਤੇ ਸਿਆਸੀ ਜੀਵਨ ਤੋਂ ਬਹੁਤ ਪ੍ਰਭਾਵਿਤ ਸਨ। ਇਸ ਦੌਰਾਨ ਸ੍ਰੀਮਤੀ ਖੰਨਾ ਨੇ ਵੀ ਜਾਖੜ ਨਾਲ ਵਿਨੋਦ ਖੰਨਾ ਦੀਆਂ ਕਈ ਯਾਦਾਂ ਸਾਂਝੀਆਂ ਕੀਤੀਆਂ, ਜਿਸ ਨਾਲ ਉਨ੍ਹਾਂ ਦੀਆਂ ਅੱਖਾਂ ਨਮ ਹੋ ਗਈਆਂ।
ਜਾਖੜ ਨੇ ਕਿਹਾ ਕਿ ਉਹ ਚੋਣ ਜਿੱਤਣ ਬਾਅਦ ਖੰਨਾ ਦੇ ਸੁਪਨਿਆਂ ਤੇ ਅਧੂਰੇ ਕਾਰਜਾਂ ਨੂੰ ਪੂਰਾ ਕਰਨਗੇ। ਸ੍ਰੀਮਤੀ ਖੰਨਾ ਨੂੰ ਜਦੋਂ ਕਾਂਗਰਸ ਵਿੱਚ ਸ਼ਾਮਲ ਹੋਣ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਭਾਜਪਾ ਵਿੱਚ ਹੀ ਰਹਿਣਗੇ ਅਤੇ ਪਾਰਟੀ ਹੀ ਉਨ੍ਹਾਂ ਲਈ ਸਭ ਕੁਝ ਹੈ। ਉਨ੍ਹਾਂ ਕਿਹਾ ਕਿ ਉਹ ਇਸ ਹਲਕੇ ਨਾਲ ਨਾਤਾ ਬਣਾਈ ਰੱਖਣਗੇ। ਇਸ ਮਗਰੋਂ ਕਵਿਤਾ ਖੰਨਾ ਮੁੰਬਈ ਰਵਾਨਾ ਹੋ ਗਈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …