ਉਮੀਦਵਾਰ ਇਕ ਦੂਜੇ ਨੂੰ ਦਿਖਾਉਣ ਲੱਗੇ ਨੀਵਾਂ
ਗੁਰਦਾਸਪੁਰ/ਬਿਊਰੋ ਨਿਊਜ਼
11 ਅਕਤੂਬਰ ਨੂੰ ਹੋ ਰਹੀ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਸਿਆਸੀਆਂ ਪਾਰਟੀਆਂ ਵਲੋਂ ਚੋਣ ਪ੍ਰਚਾਰ ‘ਚ ਤੇਜ਼ੀ ਲਿਆ ਦਿੱਤੀ ਹੈ। ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਸਵਰਨ ਸਲਾਰੀਆ ਨੇ ਅੱਜ ਪਠਾਨਕੋਟ ਦੇ ਹਲਕਾ ਭੋਆ ਵਿਚ ਆਪਣਾ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਕਦੇ ਵੀ ਗੁਰਦਾਸਪੁਰ ਦੀ ਸੀਟ ਨਹੀਂ ਜਿੱਤ ਸਕਦੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਾਖੜ ਜਿਨ੍ਹੀਂ ਪੈਰੀਂ ਅਬੋਹਰ ਤੋਂ ਆਏ ਹਨ, ਉਨ੍ਹਾਂ ਨੂੰ ਉਨ੍ਹੀਂ ਪੈਰੀਂ ਹੀ ਵਾਪਸ ਭੇਜ ਦਿਓ।
ਦੂਜੇ ਪਾਸੇ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਆਪਣੀ ਚੋਣ ਮੁਹਿੰਮ ਮਘਾਈ ਹੋਈ ਹੈ। ਪੰਜਾਬ ਵਿਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਬਾਰੇ ਜਾਖੜ ਇਸਦਾ ਭਾਂਡਾ ਅਕਾਲੀਆਂ ਸਿਰ ਭੰਨ ਰਹੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਰੇਸ਼ ਖਜੂਰੀਆਂ ਨੇ ਵੀ ਆਪਣੀ ਜਿੱਤ ਲਈ ਪੂਰਾ ਜ਼ੋਰ ਲਾਇਆ ਹੋਇਆ ਹੈ।
Check Also
ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ …