ਹਰਿਆਣਾ ਸਰਕਾਰ ਨੇ ਸੌਂਪੀ ਰਿਪੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਬਲਾਤਕਾਰ ਦੇ ਕੇਸ ਵਿੱਚ ਰਾਮ ਰਹੀਮ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਹੁਣ ਹਾਈਕੋਰਟ ਦੇ ਹੁਕਮ ਉੱਤੇ ਇਨਕਮ ਟੈਕਸ ਵਿਭਾਗ ਤੇ ਇਨਫੋਰਸਮੈਂਟ ਡਾਇਰੈਕਟੋਰੇਟ ਡੇਰਾ ਸੱਚਾ ਸੌਦਾ ਦੀ ਸਾਰੀ ਜਾਇਦਾਦ ਦੀ ਜਾਂਚ ਕਰੇਗਾ। ਹਰਿਆਣਾ ਸਰਕਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਜਿਹੜੀ ਰਿਪੋਰਟ ਸੌਂਪੀ ਹੈ, ਉਸ ਮੁਤਾਬਕ ਇਕੱਲੇ ਹਰਿਆਣਾ ਵਿੱਚ ਰਾਮ ਰਹੀਮ ਦੇ ਡੇਰਾ ਸੱਚਾ ਸੌਦਾ ਦੇ ਨਾਮ ਕਰੀਬ 1572 ਕਰੋੜ ਦੀ ਜਾਇਦਾਦ ਹੈ।
ਹਰਿਆਣਾ ਦੇ ਸਿਰਸਾ ਵਿੱਚ ਡੇਰਾ ਸੱਚਾ ਸੌਦਾ ਦਾ ਸਾਮਰਾਜ ਕਰੀਬ ਸਾਢੇ 900 ਏਕੜ ਵਿੱਚ ਫੈਲਿਆ ਹੋਇਆ ਹੈ। ਇੱਥੇ ਹਰ ਉਹ ਚੀਜ਼ ਹੈ ਜਿਸ ਦੀ ਕਲਪਨਾ ਤੁਸੀਂ ਕਿਸੇ ਸ਼ਹਿਰ ਵਿੱਚ ਕਰ ਸਕਦੇ ਹੋ। ਦੇਸ਼-ਵਿਦੇਸ਼ ਵਿੱਚ ਵੀ ਰਾਮ ਰਹੀਮ ਦੀ ਕਰੋੜਾਂ ਦੀ ਜਾਇਦਾਦ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮ ਉੱਤੇ ਹਰਿਆਣਾ ਸਰਕਾਰ ਨੇ ਜਿਹੜੀ ਰਿਪੋਰਟ ਸੌਂਪੀ ਹੈ, ਉਸ ਮੁਤਾਬਕ ਇਕੱਲੇ ਹਰਿਆਣਾ ਵਿੱਚ ਰਾਮ ਰਹੀਮ ਦੇ ਡੇਰਾ ਸੱਚਾ ਸੌਦਾ ਦੇ ਨਾਮ ਕਰੀਬ 1572 ਕਰੋੜ ਦੀ ਜਾਇਦਾਦ ਹੈ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …