Breaking News
Home / ਭਾਰਤ / ਮੁੰਬਈ ‘ਚ ਰੇਲਵੇ ਬ੍ਰਿਜ ‘ਤੇ ਮਚੀ ਭਗਦੜ

ਮੁੰਬਈ ‘ਚ ਰੇਲਵੇ ਬ੍ਰਿਜ ‘ਤੇ ਮਚੀ ਭਗਦੜ

27 ਵਿਅਕਤੀਆਂ ਦੀ ਮੌਤ, 35 ਤੋਂ ਜ਼ਿਆਦਾ ਜ਼ਖ਼ਮੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਮੰਬਈ/ਬਿਊਰੋ ਨਿਊਜ਼
ਮੁੰਬਈ ਦੇ ਪਰੇਲ-ਐਲਫ਼ਿੰਸਟਨ ਰੇਲਵੇ ਬ੍ਰਿਜ ‘ਤੇ ਭਗਦੜ ਮਚਣ ਕਾਰਨ 27 ਵਿਅਕਤੀਆਂ ਦੀ ਮੌਤ ਹੋ ਗਈ ਹੈ। ਪੈਰਾਂ ਹੇਠ ਲਤਾੜੇ ਜਾਣ ਕਾਰਨ 35 ਤੋਂ ਜ਼ਿਆਦਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਪੁਲ ‘ਤੇ ਵੱਡੀ ਗਿਣਤੀ ਵਿੱਚ ਲੋਕ ਆ-ਜਾ ਰਹੇ ਸਨ। ਹਾਲੇ ਤੱਕ ਭਗਦੜ ਮਚਣ ਦੇ ਅਸਲ ਕਾਰਨ ਦਾ ਪਤਾ ਨਹੀਂ ਲੱਗਾ ਹੈ ਪਰ ਮੁਢਲੀ ਜਾਣਕਾਰੀ ਮੁਤਾਬਕ ਬ੍ਰਿਜ ਦੇ ਇੱਕ ਸ਼ੈੱਡ ਦੇ ਡਿੱਗਣ ਦੀ ਅਫ਼ਵਾਹ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ। ਜਿਵੇਂ ਹੀ ਭਗਦੜ ਮਚੀ ਤਾਂ ਲੋਕਾਂ ਨੇ ਇੱਕ-ਦੂਜੇ ਨੂੰ ਲਤਾੜ ਕੇ ਅੱਗੇ ਵਧਣਾ ਸ਼ੁਰੂ ਕਰ ਦਿੱਤਾ ਤੇ ਕਈਆਂ ਨੇ ਆਪਣੀ ਜਾਨ ਬਚਾਉਣ ਲਈ ਪੁਲ ਤੋਂ ਛਾਲਾਂ ਮਾਰ ਦਿੱਤੀਆਂ। ਇਸ ਹਫੜਾ-ਦਫੜੀ ਵਿੱਚ ਹੁਣ ਤਕ 27 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਇਸ ਹਾਦਸੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਜ਼ਖਮੀਆਂ ਦੇ ਜਲਦ ਠੀਕ ਹੋਣ ਲਈ ਕਾਮਨਾ ਕੀਤੀ ਹੈ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ

ਸ਼ਰਾਬ ਘੁਟਾਲਾ ਮਾਮਲੇ 23 ਫਰਵਰੀ 2023 ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : …