14.3 C
Toronto
Thursday, September 18, 2025
spot_img
Homeਪੰਜਾਬਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ 'ਤੇ ਬਲਾਤਕਾਰ ਦਾ ਮਾਮਲਾ ਦਰਜ

ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਮਾਮਲਾ ਦਰਜ

ਅਕਾਲੀ ਆਗੂਆਂ ਨੇ ਇਸ ਨੂੰ ਦੱਸਿਆ ਸਿਆਸੀ ਰੰਜਿਸ਼
ਗੁਰਦਾਸਪੁਰ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ। ਐਸ ਐਸ ਪੀ ਗੁਰਦਾਸਪੁਰ ਹਰਚਰਨ ਬਰਾੜ ਮੁਤਾਬਕ ਲੰਗਾਹ ਵਿਰੁੱਧ ਇਹ ਮਾਮਲਾ ਇਕ ਸਰਕਾਰੀ ਮੁਲਾਜ਼ਮ ਔਰਤ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ઠਪੀੜਤ ਮਹਿਲਾ ਨੇ ਦੋਸ਼ ਲਾਇਆ ਕਿ ਲੰਗਾਹ ਨੇ ਪਹਿਲਾਂ ਉਸ ਨੂੰ ਸਰਕਾਰੀ ਨੌਕਰੀ ਦਾ ਝਾਂਸਾ ਦੇ ਕੇ ਉਸ ਨਾਲ ਬਲਾਤਕਾਰ ਕੀਤਾ ਅਤੇ ਉਸਦੀ ਨੌਕਰੀ ਲੱਗ ਜਾਣ ਮਗਰੋਂ ਵੀ ਉਸਦਾ ਜਿਨਸੀ ਸੋਸ਼ਣ ਕਰਦੇ ਰਹੇ।ઠ
ਗੁਰਦਾਸਪੁਰ ਲੋਕ ਸਭਾ ਦੀ ਉਪ ਚੋਣ ਦੇ ਚਲਦੇ ਇਹ ਮਾਮਲਾ ਸਿਆਸੀ ਗਲਿਆਰਿਆਂ ਵਿਚ ਅਕਾਲੀ ਦਲ ਤੇ ਭਾਜਪਾ ਲਈ ਵੱਡਾ ਝਟਕਾ ਸਾਬਿਤ ਹੋ ਸਕਦਾ ਹੈ। ਹਾਲਾਂਕਿ ਕਈ ਸਥਾਨਕ ਅਕਾਲੀ ਆਗੂ ਇਸ ਨੂੰ ਸਿਆਸੀ ਰੰਜਿਸ਼ ਕਰਾਰ ਦੇ ਰਹੇ ਹਨ, ਪਰ ਸੁੱਚਾ ਸਿੰਘ ਲੰਗਾਹ ਨੇ ਹਾਲੇ ਤੱਕ ਇਸ ਮਾਮਲੇ ‘ਤੇ ਆਪਣਾ ਪ੍ਰਤੀਕਰਮ ਨਹੀਂ ਦਿੱਤਾ ਹੈ ।

 

RELATED ARTICLES
POPULAR POSTS