ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਰਾਸ਼ਟਰਪਿਤਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ 148ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਂਟ ਕੀਤੀ। ਮਹਾਤਮਾ ਗਾਂਧੀ ਦੀ ਸਮਾਧੀ ਸਥਾਨ ‘ਤੇ ਇਕ ਸਰਵਧਰਮ ਸਭਾ ਦਾ ਵੀ ਆਯੋਜਨ ਕੀਤਾ ਗਿਆ। ਅੱਜ ਸਾਬਕਾ ਪ੍ਰਧਾਨਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੀ ਵੀ ਜਯੰਤੀ ਮਨਾਈ ਗਈ । ਪ੍ਰਧਾਨ ਮੰਤਰੀ ਨੇ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਦਿੱਤੀ। ਚੇਤੇ ਰਹੇ ਕਿ ਅੱਜ ਦੇ ਦਿਨ ਨੂੰ ਸਵੱਛ ਭਾਰਤ ਦੀ ਮੁਹਿੰਮ ਨਾਲ ਵੀ ਜੋੜਿਆ ਗਿਆ ਹੈ।
Check Also
ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ
ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ …