ਪ੍ਰਤਾਪ ਬਾਜਵਾ ਨੇ ਸੁਨੀਲ ਜਾਖੜ ਲਈ ਕੀਤਾ ਚੋਣ ਪ੍ਰਚਾਰ
ਅੰਮ੍ਰਿਤਸਰ/ਬਿਊਰੋ ਨਿਊਜ਼
ਗੁਰਦਾਸਪੁਰ ਲੋਕ ਸਭਾ ਲਈ ਹੋ ਰਹੀ ਜ਼ਿਮਨੀ ਚੋਣ ਵਿੱਚ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਲਈ ਪਾਰਟੀ ਵਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਵਿੱਚ ਅੱਜ ਪ੍ਰਤਾਪ ਸਿੰਘ ਬਾਜਵਾ ਵੀ ਸ਼ਾਮਲ ਹੋ ਗਏ। ਕਾਫੀ ਦਿਨਾਂ ਤੋਂ ਸਿਆਸੀ ਗਲਿਆਰਿਆਂ ਵਿੱਚ ਚਰਚਾਵਾਂ ਸਨ ਕਿ ਬਾਜਵਾ, ਜਾਖੜ ਨੂੰ ਟਿਕਟ ਦਿੱਤੇ ਜਾਣ ਤੋਂ ਨਾਰਾਜ਼ ਸਨ। ਇਸੇ ਕਰਕੇ ਉਹ ਗੁਰਦਾਸਪੁਰ ਵਿੱਚ ਜਾਖੜ ਲਈ ਚੋਣ ਪ੍ਰਚਾਰ ਨਹੀਂ ਕਰ ਰਹੇ।
ਆਪਣੇ ਸਿਆਸੀ ਵਿਰੋਧੀਆਂ ਨੂੰ ਜਵਾਬ ਦੇਣ ਲਈ ਗੁਰਦਾਸਪੁਰ ਪੁੱਜੇ ਪ੍ਰਤਾਪ ਸਿੰਘ ਬਾਜਵਾ ਨੇ ਉਮੀਦਵਾਰ ਸੁਨੀਲ ਜਾਖੜ ਲਈ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਉਹ ਪਾਰਟੀ ਦੇ ਕੰਮਾਂ ਦੇ ਚੱਲਦਿਆਂ ਦਿੱਲੀ ਵਿੱਚ ਰੁੱਝੇ ਹੋਏ ਸਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਉਮੀਦਵਾਰ ਐਲਾਨੇ ਗਏ ਸੁਨੀਲ ਜਾਖੜ ਲਈ ਚੋਣ ਪ੍ਰਚਾਰ ਕਰਨਗੇ ਅਤੇ ਚੋਣਾਂ ਤੱਕ ਇਥੇ ਹੀ ਰਹਿਣਗੇ।