24.1 C
Toronto
Wednesday, September 17, 2025
spot_img
Homeਪੰਜਾਬਲੰਗਾਹ ਬਾਰੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਹੋਏ ਸਖਤ

ਲੰਗਾਹ ਬਾਰੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਹੋਏ ਸਖਤ

ਵੀਰਵਾਰ ਨੂੰ ਸੱਦੀ ਹੰਗਾਮੀ ਮੀਟਿੰਗ
ਅੰਮ੍ਰਿਤਸਰ/ਬਿਊਰੋ ਨਿਊਜ਼
ਸੁੱਚਾ ਸਿੰਘ ਲੰਗਾਹ ਦੀ ਵਾਇਰਲ ਹੋਈ ਅਸ਼ਲੀਲ ਵੀਡੀਓ ਬਾਰੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਸਖਤ ਰੁਖ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਵੱਡੇ ਅਹੁਦਿਆਂ ‘ਤੇ ਰਹਿੰਦੇ ਹੋਏ ਸੁੱਚਾ ਸਿੰਘ ਲੰਗਾਹ ਨੇ ਅਜਿਹੀ ਘਟੀਆ ਹਰਕਤ ਕਰਕੇ ਪੰਥਕ ਹਲਕਿਆਂ ਵਿਚ ਬਦਨਾਮੀ ਕਰਵਾਈ ਹੈ। ਜੱਥੇਦਾਰ ਨੇ ਕਿਹਾ ਕਿ ਇਸ ਮਾਮਲੇ ਸਬੰਧੀ 5 ਅਕਤੂਬਰ ਦਿਨ ਵੀਰਵਾਰ ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੰਗਾਮੀ ਇਕੱਤਰਤਾ ਬੁਲਾਈ ਗਈ ਹੈ। ਇਸ ਵਿਚ ਧਾਰਮਿਕ ਮਾਮਲਿਆਂ ਪ੍ਰਤੀ ਗਠਿਤ ਕੀਤੀ ਧਾਰਮਿਕ ਸਲਹਾਕਾਰ ਕਮੇਟੀ ਦੀ ਰਾਏ ਪ੍ਰਾਪਤ ਕਰਨ ਤੋਂ ਬਾਅਦ ਲੰਗਾਹ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

 

RELATED ARTICLES
POPULAR POSTS