Breaking News
Home / ਪੰਜਾਬ / ਲੰਗਾਹ ਦੇ ਹੱਕ ‘ਚ ਉੱਤਰੇ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ

ਲੰਗਾਹ ਦੇ ਹੱਕ ‘ਚ ਉੱਤਰੇ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ

ਕਿਹਾ, ਅਕਾਲੀ ਤੇ ਭਾਜਪਾ ਵਰਕਰ ਲੰਗਾਹ ਦੇ ਨਾਲ
ਹੁਸ਼ਿਆਰਪੁਰ/ਬਿਊਰੋ ਨਿਊਜ਼
ਸੀਨੀਅਰ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਦੇ ਬਾਵਜੂਦ ਪੰਜਾਬ ਭਾਜਪਾ ਪ੍ਰਧਾਨ ਵਿਜੇ ਸਾਂਪਲਾ ਲੰਗਾਹ ਦੇ ਹੱਕ ਵਿਚ ਉਤਰੇ ਹਨ। ਜ਼ਿਕਰਯੋਗ ਹੈ ਕਿ ਇਕ ਮਹਿਲਾ ਦੀ ਸ਼ਿਕਾਇਤ ‘ਤੇ ਸੁੱਚਾ ਸਿੰਘ ਲੰਗਾਹ ‘ਤੇ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪਰ ਵਿਜੇ ਸਾਂਪਲਾ ਨੇ ਇਸ ਨੂੰ ਸਿਆਸੀ ਚਾਲ ਦੱਸਦਿਆਂ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਖੁੱਲ੍ਹੇ ਸ਼ਬਦਾਂ ਵਿਚ ਲੰਗਾਹ ਦੇ ਨਾਲ ਖੜ੍ਹੇ ਰਹਿਣ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਆਗੂ ਤੇ ਵਰਕਰ ਸੁੱਚਾ ਸਿੰਘ ਲੰਗਾਹ ਦੇ ਨਾਲ ਹਨ।

 

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …